JALANDHAR WEATHER

ਸ਼ਰਾਬ ਘੁਟਾਲਾ ਮਾਮਲਾ: 13 ਮਈ ਨੂੰ ਹੋਵੇਗੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ

ਨਵੀਂ ਦਿੱਲੀ, 8 ਮਈ- ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿਚ ਦਿੱਲੀ ਹਾਈ ਕੋਰਟ ਵਿਖੇ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਸੀ.ਬੀ.ਆਈ. ਅਤੇ ਈ.ਡੀ. ਦੋਵਾਂ ਮਾਮਲਿਆਂ ਵਿਚ ਜ਼ਮਾਨਤ ’ਤੇ ਸੁਣਵਾਈ ਹੋਈ। ਈ.ਡੀ. ਨੇ ਆਪਣੀ ਜ਼ਮਾਨਤ ਪਟੀਸ਼ਨ ਦਾ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਿਆ ਹੈ। ਈ.ਡੀ. ਦੇ ਵਕੀਲ ਨੇ ਕਿਹਾ ਕਿ ਸਾਨੂੰ ਜਵਾਬ ਦਾਖ਼ਲ ਕਰਨ ਲਈ ਇਕ ਹਫ਼ਤੇ ਦਾ ਸਮਾਂ ਚਾਹੀਦਾ ਹੈ। ਜਾਂਚ ਅਧਿਕਾਰੀ ਰੁੱਝੇ ਹੋਏ ਹਨ ਅਤੇ ਆਈ.ਓ ਪੂਰੀ ਜਾਂਚ ’ਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਅਸੀਂ ਸੁਪਰੀਮ ਕੋਰਟ ਦੇ ਸਾਹਮਣੇ ਇਕ ਹੋਰ ਸਹਿ-ਦੋਸ਼ੀ ਦੇ ਕੇਸ ਨਾਲ ਵੀ ਨਜਿੱਠ ਰਹੇ ਹਾਂ। ਸਾਨੂੰ ਇਕ ਹਫ਼ਤੇ ਦਾ ਸਮਾਂ ਦਿਓ। ਮਨੀਸ਼ ਸਿਸੋਦੀਆ ਦੇ ਵਕੀਲ ਨੇ ਸਮਾਂ ਮੰਗਣ ’ਤੇ ਇਤਰਾਜ਼ ਪ੍ਰਗਟ ਕਰਦੇ ਹੋਏ ਕਿਹਾ ਕਿ ਉਹ ਡੇਢ ਸਾਲ ਤੋਂ ਵੱਧ ਸਮੇਂ ਤੋਂ ਇਸ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਨੇ ਸੁਪਰੀਮ ਕੋਰਟ ਦੇ ਸਾਹਮਣੇ ਕਿਹਾ ਕਿ ਅਸੀਂ 6 ਮਹੀਨਿਆਂ ਦੇ ਅੰਦਰ ਮੁਕੱਦਮੇ ਦੀ ਸੁਣਵਾਈ ਪੂਰੀ ਕਰ ਲਵਾਂਗੇ। ਉਨ੍ਹਾਂ ਕਿਹਾ ਕਿ ਹੇਠਲੀ ਅਦਾਲਤ ਵਿਚ ਜ਼ਮਾਨਤ ਦੀ ਅਰਜ਼ੀ ਵੀ ਕਈ ਵਾਰ ਮੁਲਤਵੀ ਕੀਤੀ ਗਈ ਸੀ। ਇਸ ਦੌਰਾਨ ਦਿੱਲੀ ਹਾਈ ਕੋਰਟ ਦੇ ਜੱਜ ਨੇ ਕਿਹਾ ਕਿ ਮੈਂ ਤੁਹਾਨੂੰ (ਈ.ਡੀ.) ਸਿਰਫ਼ 4 ਦਿਨਾਂ ਦਾ ਸਮਾਂ ਦੇ ਰਿਹਾ ਹਾਂ ਅਤੇ ਹੁਣ ਇਸ ਮਾਮਲੇ ਦੀ ਸੁਣਵਾਈ 13 ਮਈ ਨੂੰ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ