JALANDHAR WEATHER

ਆਂਧਰਾ ਪ੍ਰਦੇਸ਼ ਦੇ ਲੋਕਾਂ ਦੀ ‘ਮਨ ਕੀ ਬਾਤ’ ਸੁਣਨ ਪ੍ਰਧਾਨ ਮੰਤਰੀ- ਵਾਈ.ਐਸ. ਸ਼ਰਮੀਲਾ

ਅਮਰਾਵਤੀ, 8 ਮਈ- ਆਂਧਰਾ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਤੇ ਕਡਪਾ ਲੋਕ ਸਭਾ ਸੀਟ ਤੋਂ ਉਮੀਦਵਾਰ ਵਾਈ.ਐਸ. ਸ਼ਰਮੀਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਰੇਡੀਓ ਸੰਦੇਸ਼ ਭੇਜਿਆ ਹੈ ਅਤੇ ਉਨ੍ਹਾਂ ਨੂੰ ਰਾਜ ਦੇ ਲੋਕਾਂ ਦੀ ‘ਮਨ ਕੀ ਬਾਤ’ ਸੁਣਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਤੁਸੀਂ ਉਦੋਂ ਤੱਕ ਰਾਜ ਵਿਚ ਦਾਖ਼ਲ ਹੋਣ ਦੇ ਯੋਗ ਨਹੀਂ ਹੋ ਜਦੋਂ ਤੱਕ ਤੁਸੀਂ ਆਂਧਰਾ ਪ੍ਰਦੇਸ਼ ਦੇ ਲੋਕਾਂ ਤੋਂ ਮੁਆਫੀ ਨਹੀਂ ਮੰਗਦੇ। ਉਨ੍ਹਾਂ ਕਿਹਾ ਕਿ ਤੁਸੀਂ 10 ਸਾਲਾਂ ਤੋਂ ਰਾਜ ਨੂੰ ਧੋਖਾ ਦਿੰਦੇ ਰਹੇ ਹੋ ਅਤੇ ਵਿਕਾਸ ਨੂੰ ਤੁਸੀਂ ਹਮੇਸ਼ਾ ਨਜ਼ਰਅੰਦਾਜ਼ ਕਰਦੇ ਰਹੇ ਹੋ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਤੁਹਾਡੇ ਵਿਚ ਹਿੰਮਤ ਹੈ ਤਾਂ ਜੋ ਵਾਅਦੇ ਤੁਸੀਂ ਲੋਕਾਂ ਨਾਲ ਕੀਤੇ ਸੀ, ਉਨ੍ਹਾਂ ਨੂੰ ਪੂਰਾ ਕਰਨ ਸੰਬੰਧੀ ਇਕ ਹਲਫ਼ਨਾਮਾ ਆਂਧਰਾ ਪ੍ਰਦੇਸ਼ ਦੇ ਲੋਕਾਂ ਨੂੰ ਲਿਖ ਕੇ ਦਿਓ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ