JALANDHAR WEATHER

30 ਕਿਲੋ ਭੁੱਕੀ ਚੂਰਾ ਪੋਸਤ ਤੇ ਕਾਰ ਸਮੇਤ ਵਿਅਕਤੀ ਕਾਬੂ

ਜੈਤੋ, 8 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਸੀ.ਆਈ.ਏ. ਸਟਾਫ਼ ਜੈਤੋ ਵਲੋਂ 30 ਕਿਲੋ ਭੁੱਕੀ ਚੂਰਾ ਪੋਸਤ ਤੇ ਕਾਰ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ਼ ਜੈਤੋ ਦੇ ਇੰਸਪੈਕਟਰ ਗੁਰਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਨਾਕਾਬੰਦੀ ਦੇ ਸੰਬੰਧ ਵਿਚ ਪੁਲ ਸੂਆ ਬਠਿੰਡਾ ਰੋਡ ਜੈਤੋ ਵਿਖੇ ਮੌਜੂਦ ਸਨ ਤਾਂ ਪਿੰਡ ਸੇਵੇਵਾਲਾ ਦੀ ਤਰਫੋਂ ਇਕ ਕਾਰ ਸਵਿਫਟ ਆਈ। ਕਾਰ ਚਾਲਕ ਨੇ ਪੁਲਿਸ ਪਾਰਟੀ ਦੇਖ ਕੇ ਕਾਰ ਘਬਰਾ ਕੇ ਇਕਦਮ ਪਿੱਛੇ ਨੂੰ ਮੋੜਨ ਦੀ ਕੋਸ਼ਿਸ਼ ਕੀਤੀ ਤਾਂ ਕਾਰ ਅਚਾਨਕ ਬੰਦ ਹੋ ਗਈ। ਕਾਰ ਚਾਲਕ ਨੂੰ ਕਾਬੂ ਕਰਕੇ ਉਸ ਦਾ ਨਾਮ-ਪਤਾ ਪੁੱਛਿਆ, ਜਿਸ ਨੇ ਆਪਣਾ ਨਾਮ ਕੁਲਦੀਪ ਸਿੰਘ ਉਰਫ ਲੂੰਡੀ ਪੁੱਤਰ ਜੱਗਾ ਸਿੰਘ ਪੁੱਤਰ ਕੁੰਦਨ ਸਿੰਘ ਵਾਸੀ ਘੱਗਾ ਤਹਿ. ਗਿੱਦੜਬਾਹਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੱਸਿਆ। ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 30 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਇਆ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ