ਭਾਜਪਾ ਦੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਦਾ ਕਿਸਾਨਾਂ ਨੇ ਕੀਤਾ ਵਿਰੋਧ, ਦਿਖਾਏ ਕਾਲੇ ਝੰਡੇ
ਲੁਧਿਆਣਾ, 8 ਮਈ (ਰੂਪੇਸ਼ ਕੁਮਾਰ)-ਲੁਧਿਆਣਾ ਤੋਂ ਭਾਜਪਾ ਦੇ ਲੋਕ ਸਭਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਦਾ ਅੱਜ ਕਿਸਾਨਾਂ ਵਲੋਂ ਵਿਰੋਧ ਕੀਤਾ ਗਿਆ ਹੈ ਜਿੱਥੇ ਵੱਖ-ਵੱਖ ਜਥੇਬੰਦੀਆਂ ਤੋਂ ਵੱਡੀ ਗਿਣਤੀ ਵਿਚ ਪਹੁੰਚੇ ਕਿਸਾਨਾਂ ਨੇ ਉਨ੍ਹਾਂ ਨੂੰ ਕਾਲੇ ਝੰਡੇ ਦਿਖਾਏ ਹਨ ਅਤੇ ਭਾਜਪਾ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।