JALANDHAR WEATHER

Lok Sabha Elections 2024 : ਪੰਜਾਬ 'ਚ ਦੂਜੇ ਦਿਨ 20 ਉਮੀਦਵਾਰਾਂ ਨੇ ਭਰੇ ਕਾਗ਼ਜ਼

, ਚੰਡੀਗੜ੍ਹ ,8 ਮਈ - ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੇ ਦੂਜੇ ਦਿਨ 20 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਦੱਸਿਆ ਕਿ ਲੋਕ ਸਭਾ ਹਲਕਾ ਗੁਰਦਾਸਪੁਰ, ਜਲੰਧਰ, ਸ੍ਰੀ ਅਨੰਦਪੁਰ ਸਾਹਿਬ ਅਤੇ ਫਤਿਹਗੜ੍ਹ ਸਾਹਿਬ ਤੋਂ ਇਕ-ਇਕ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ।ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਫਿਰੋਜ਼ਪੁਰ, ਖਡੂਰ ਸਾਹਿਬ, ਬਠਿੰਡਾ ਅਤੇ ਹੁਸ਼ਿਆਰਪੁਰ ਲੋਕ ਸਭਾ ਸੀਟ ਲਈ ਕਿਸੇ ਵੀ ਉਮੀਦਵਾਰ ਵਲੋਂ ਬੁੱਧਵਾਰ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ