ਪੰਜਾਬ ’ਚ ਹੜ੍ਹਾਂ ਦੀ ਮਾਰ: ਕੁਝ ਦੇਰ ’ਚ ਸ਼ੁਰੂ ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਚੰਡੀਗੜ੍ਹ, 26 ਸਤੰਬਰ- ਪੰਜਾਬ ਵਿਚ ਹੜ੍ਹਾਂ ਕਾਰਨ ਹੋਏ ਵੱਡੇ ਨੁਕਸਾਨ ਅਤੇ ਕੁਝ ਖ਼ੇਤਰਾਂ ’ਚ ਪ੍ਰਭਾਵਿਤ ਹੋਏ ਜਨਜੀਵਨ ਤੇ ਚੱਲ ਰਹੇ ਰਾਹਤ ਕਾਰਜਾਂ ਤੇ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ’ਤੇ ਵਿਚਾਰ ਵਟਾਂਦਰਾ ਕਰਨ ਲਈ ਸਰਕਾਰ ਵਲੋਂ ਸੱਦਿਆ ਗਿਆ ਵਿਸ਼ੇਸ਼ ਇਜਲਾਸ ਕੁਝ ਸਮੇਂ ਬਾਅਦ ਅੱਜ ਸ਼ੁਰੂ ਹੋ ਜਾਵੇਗਾ। ਇਹ ਇਜਲਾਸ ਦੋ ਦਿਨ ਲਈ ਸੱਦਿਆ ਗਿਆ ਹੈ। 1987 ਤੋਂ ਬਾਅਦ ਪੰਜਾਬ ਵਿਚ ਆਏ ਹੁਣ ਤੱਕ ਦੇ ਸਭ ਤੋਂ ਭਿਆਨਕ ਹੜ੍ਹਾਂ ਨੇ ਕਰੋੜਾਂ ਰੁਪਏ ਦਾ ਨੁਕਸਾਨ ਕੀਤਾ ਹੈ। ਇਹ ਇਜਲਾਸ 26 ਸਤੰਬਰ ਤੋਂ 29 ਸਤੰਬਰ ਤੱਕ ਚੱਲੇਗਾ।
ਸੈਸ਼ਨ ਦੌਰਾਨ ਕੋਈ ਪ੍ਰਸ਼ਨ ਕਾਲ ਨਹੀਂ ਹੋਵੇਗਾ, ਪਰ ਇਕ ਜ਼ੀਰੋ ਆਵਰ ਹੋਵੇਗਾ, ਜਿਸ ਦੌਰਾਨ ਵਿਧਾਇਕ ਆਪਣੇ ਮੁੱਦੇ ਉਠਾ ਸਕਦੇ ਹਨ। ਸੈਸ਼ਨ ਉਨ੍ਹਾਂ ਲੋਕਾਂ ਨੂੰ ਸ਼ਰਧਾਂਜਲੀ ਦੇਣ ਨਾਲ ਸ਼ੁਰੂ ਹੋਵੇਗਾ ਜਿਨ੍ਹਾਂ ਦਾ ਹਾਲ ਹੀ ਵਿਚ ਦਿਹਾਂਤ ਹੋ ਗਿਆ ਹੈ। ਇਸ ਤੋਂ ਇਲਾਵਾ 12 ਰਿਪੋਰਟਾਂ ਪੇਸ਼ ਕੀਤੀਆਂ ਜਾਣਗੀਆਂ। ਹੜ੍ਹ ਤੋਂ ਬਾਅਦ ਦੇ ਮੁੜ ਵਸੇਬੇ ’ਤੇ ਇਕ ਵਿਸ਼ੇਸ਼ ਬਹਿਸ ਹੋਵੇਗੀ।