ਪੰਜਾਬ ਵਿਧਾਨ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ

ਚੰਡੀਗੜ੍ਹ, 26 ਸਤੰਬਰ (ਸੰਦੀਪ ਸਿੰਘ) - ਪੰਜਾਬ ਵਿਚ ਹੜ੍ਹਾਂ ਕਾਰਨ ਹੋਏ ਵੱਡੇ ਨੁਕਸਾਨ ਅਤੇ ਕੁਝ ਖ਼ੇਤਰਾਂ ’ਚ ਪ੍ਰਭਾਵਿਤ ਹੋਏ ਜਨਜੀਵਨ ਤੇ ਚੱਲ ਰਹੇ ਰਾਹਤ ਕਾਰਜਾਂ ਤੇ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ’ਤੇ ਵਿਚਾਰ ਵਟਾਂਦਰਾ ਕਰਨ ਲਈ ਸਰਕਾਰ ਵਲੋਂ ਸੱਦਿਆ ਗਿਆ ਵਿਸ਼ੇਸ਼ ਇਜਲਾਸ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ।