ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰ ਸਕਦੇ ਹਨ ਸੁਖਬੀਰ ਸਿੰਘ ਬਾਦਲ- ਸੂਤਰ

ਨਾਭਾ, (ਪਟਿਆਲਾ), 26 ਸਤੰਬਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਭਾ ਹਲਕੇ ਵਿਖੇ ਅੱਜ 3 ਪ੍ਰੋਗਰਾਮਾਂ ਵਿਚ ਸ਼ਿਰਕਤ ਕਰਨਗੇ। ਇਹ ਪ੍ਰੋਗਰਾਮ ਦੁਪਹਿਰ ਕਰੀਬ 1 ਵਜੇ ਸ਼ੁਰੂ ਹੋਣਗੇ ਅਤੇ ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਸੁਖਬੀਰ ਸਿੰਘ ਬਾਦਲ ਬਿਕਰਮ ਸਿੰਘ ਮਜੀਠੀਆ ਨੂੰ ਨਾਭਾ ਜੇਲ੍ਹ ਵਿਚ ਵੀ ਮਿਲਣ ਪਹੁੰਚ ਸਕਦੇ ਹਨ।
ਸੁਖਬੀਰ ਸਿੰਘ ਬਾਦਲ ਨਾਭਾ ਦੇ ਪਿੰਡ ਟੋਹੜਾ ਵਿਖੇ ਹਰਮੇਲ ਸਿੰਘ ਟੋਹੜਾ ਦੇ ਦਿਹਾਂਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਆ ਰਹੇ ਹਨ। ਦੂਜਾ ਪ੍ਰੋਗਰਾਮ ਸੁਖਬੀਰ ਸਿੰਘ ਬਾਦਲ ਨਾਭਾ ਦੇ ਰੋਹਟੀ ਪੁੱਲ ਨਜ਼ਦੀਕ ਅਕਾਲੀ ਆਗੂ ਨਰਿੰਦਰ ਬਾਂਸਲ ਦੇ ਸ਼ੈਲਰ ਵਿਚ ਅਕਾਲੀ ਦਲ ਦੇ ਸਮਾਗਮ ਵਿਚ ਵੀ ਹਿੱਸਾ ਲੈਣਗੇ, ਜਿੱਥੇ ਵੱਡੀ ਗਿਣਤੀ ਵਿਚ ਯੂਥ ਆਗੂ ਅਕਾਲੀ ਦਲ ਵਿਚ ਸ਼ਾਮਿਲ ਹੋਣਗੇ।