JALANDHAR WEATHER

ਕਰਿਆਨਾ ਸਟੋਰ ’ਤੇ ਅਣ-ਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ

ਠੱਠੀ ਭਾਈ, (ਮੋਗਾ), 26 ਸਤੰਬਰ (ਜਗਰੂਪ ਸਿੰਘ ਮਠਾੜੂ)- ਮੋਗਾ ਜ਼ਿਲ੍ਹੇ ਦੇ ਥਾਣਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਮਾੜੀ ਮੁਸਤਫ਼ਾ ਵਾਸੀ ਸੀਪਾ ਕਰਿਆਨਾ ਸਟੋਰ ’ਤੇ ਅਣ-ਪਛਾਤੇ ਵਿਅਕਤੀਆਂ ਵਲੋਂ ਕੀਤੀ ਹੋਈ ਗੋਲੀਬਾਰੀ ਦੌਰਾਨ ਉਸ ਦੇ ਗੰਨਮੈਨ ਮਲਕੀਤ ਸਿੰਘ ਦੇ ਗੋਲੀ ਲੱਗਣ ਕਾਰਨ ਜ਼ਖਮੀ ਹੋਣ ਦਾ ਸਮਾਚਾਰ ਹੈ। ਵੱਡੀ ਗਿਣਤੀ ਵਿਚ ਮੌਕੇ ’ਤੇ ਪਹੁੰਚੀ ਪੰਜਾਬ ਪੁਲਿਸ ਘਟਨਾ ਦੇ ਕਾਰਨਾਂ ਦੀ ਜਾਂਚ ਵਿਚ ਜੁਟੀ ਹੋਈ ਹੈ। ਦੱਸਣਯੋਗ ਹੈ ਕਿ ਸੀਪਾ ਕਰਿਆਨਾ ਸਟੋਰ ਨੂੰ ਪਹਿਲਾਂ ਵੀ ਕਈ ਵਾਰ ਫਿਰੌਤੀਆਂ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ