JALANDHAR WEATHER

ਹੜ੍ਹਾਂ ਦੌਰਾਨ ਪੰਜਾਬ ਦਾ 20 ਹਜ਼ਾਰ ਕਰੋੜ ਹੋਇਆ ਨੁਕਸਾਨ - ਹਰਪਾਲ ਚੀਮਾ

ਚੰਡੀਗੜ੍ਹ, 26 ਸਤੰਬਰ-ਪੰਜਾਬ ਵਿਧਾਨ ਸਭਾ ਦੇ ਸਦਨ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹੜ੍ਹਾਂ ਦੌਰਾਨ ਪੰਜਾਬ ਦਾ 20 ਹਜ਼ਾਰ ਕਰੋੜ ਨੁਕਸਾਨ ਹੋਇਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਾਂਗਰਸ ਭਾਜਪਾ ਨੂੰ ਬਚਾਉਣ ਵਿਚ ਲੱਗੀ ਹੈ। ਕਾਂਗਰਸ ਦੱਸੇ SDRF ਦਾ ਪੈਸਾ ਕਿਥੇ ਵਰਤਿਆ। ਉਨ੍ਹਾਂ ਕਿਹਾ ਕਿ ਹੜ੍ਹਾਂ ਉਤੇ ਵੀ ਸਿਆਸਤ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਨੂੰ ਹਰ ਖੇਤਰ ਵਿਚ ਵੱਡਾ ਨੁਕਸਾਨ ਹੋਇਆ ਹੈ। ਹੜ੍ਹ ਕਪੂਰਥਲਾ ਵਿਚ ਸ਼ੁਰੂ ਹੋਏ ਅਤੇ ਅਧਿਕਾਰੀ ਤੁਰੰਤ ਰਾਹਤ ਕਾਰਜਾਂ ਵਿਚ ਜੁਟ ਗਏ। ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿਚ ਭਾਰੀ ਬਾਰਿਸ਼ ਕਾਰਨ ਹੜ੍ਹ ਆਏ। ਕੁਝ ਲੋਕਾਂ ਨੇ ਡੈਮ ਤੋਂ ਪਾਣੀ ਛੱਡਣ ’ਤੇ ਸਵਾਲ ਉਠਾਏ, ਪਰ ਚੀਮਾ ਨੇ ਪੁੱਛਿਆ ਕਿ 15 ਫੁੱਟ ਰੇਤ ਕਿੱਥੋਂ ਆਈ?

ਚੀਮਾ ਨੇ ਪ੍ਰਧਾਨ ਮੰਤਰੀ ਦੀ ਚੁੱਪੀ ’ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਉਹ ਹੜ੍ਹਾਂ ਤੋਂ ਇਕ ਮਹੀਨੇ ਬਾਅਦ ਪੰਜਾਬ ਆਏ ਸਨ ਅਤੇ 1600 ਕਰੋੜ ਰੁਪਏ ਦਾ ਐਲਾਨ ਕੀਤਾ ਅਤੇ ਚਲੇ ਗਏ, ਪਰ ਅੱਜ ਤੱਕ ਇਕ ਵੀ ਰੁਪਿਆ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਅਫ਼ਗਾਨਿਸਤਾਨ ਵਿਚ ਭੁਚਾਲ ਦੌਰਾਨ ਸਹਾਇਤਾ ਪ੍ਰਦਾਨ ਕੀਤੀ, ਪਰ ਦੇਸ਼ ਲਈ ਹਮੇਸ਼ਾ ਕੁਰਬਾਨੀਆਂ ਦੇਣ ਵਾਲੇ ਪੰਜਾਬ ਨੂੰ ਨਜ਼ਰਅੰਦਾਜ਼ ਕੀਤਾ ਗਿਆ।

ਆਫ਼ਤ ਪ੍ਰਬੰਧਨ ਫੰਡ ਦਾ ਹਵਾਲਾ ਦਿੰਦੇ ਹੋਏ ਚੀਮਾ ਨੇ ਕਿਹਾ ਕਿ ਪੰਜਾਬ ਨੂੰ ਹੁਣ ਤੱਕ 2,061 ਕਰੋੜ ਰੁਪਏ ਪ੍ਰਾਪਤ ਹੋਏ ਹਨ, ਜਿਸ ਵਿਚੋਂ ਮੌਜੂਦਾ ਸਰਕਾਰ ਨੇ 1,600 ਕਰੋੜ ਰੁਪਏ ਖਰਚ ਕੀਤੇ ਹਨ। ਕਾਂਗਰਸ ਅਤੇ ਭਾਜਪਾ ਦੋਵਾਂ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਨੂੰ ਮਦਦ ਦੀ ਲੋੜ ਹੁੰਦੀ ਹੈ ਤਾਂ ਉਸ ਤੋਂ ਮੂੰਹ ਮੋੜ ਲਿਆ ਜਾਂਦਾ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ