JALANDHAR WEATHER

ਹਪੋਵਾਲ ਦੇ ਸਰਪੰਚ ਗੁਰਿੰਦਰ ਭਲਵਾਨ 'ਤੇ ਅਣਪਛਾਤਿਆਂ ਚਲਾਈਆਂ ਗੋਲੀਆਂ

ਨਵਾਂਸ਼ਹਿਰ, 26 ਸਤੰਬਰ (ਜਸਬੀਰ ਸਿੰਘ ਨੂਰਪੁਰ)-ਬੰਗਾ ਲਾਗੇ ਪਿੰਡ ਹੱਪੋਵਾਲ ਦੇ ਸਰਪੰਚ ਗੁਰਿੰਦਰ ਭਲਵਾਨ ਉਤੇ ਅਣਪਛਾਤੇ ਵਿਅਕਤੀਆਂ ਵਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ, ਜਿਸ ਨੂੰ ਜ਼ਖਮੀ ਹਾਲਤ ਵਿਚ ਢਾਹਾ ਕਲੇਰਾਂ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿਥੇ ਉਸ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਡਾਕਟਰਾਂ ਦੀ ਟੀਮ ਨੇ ਚੰਡੀਗੜ੍ਹ ਰੈਫਰ ਕਰ ਦਿੱਤਾ। ਪੁਲਿਸ ਵਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।ਘਟਨਾ ਸਥਾਨ ਉਤੇ ਸਰਦਾਰ ਹਰਜੀਤ ਸਿੰਘ ਡੀ.ਐਸ.ਪੀ. ਨਵਾਂਸ਼ਹਿਰ ਪੁੱਜੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ