ਸੋਮਵਾਰ ਤੱਕ ਮੁੱਖ ਮੰਤਰੀ ਦੱਸਣ ਕਿਸਾਨਾਂ ਨੂੰ ਕਿੰਨਾ ਮੁਆਵਜ਼ਾ ਦੇਣਗੇ - ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 26 ਸਤੰਬਰ-ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੈਸ਼ਨ ਦੌਰਾਨ ਮੁੱਖ ਮੰਤਰੀ ਨੇ ਹੜ੍ਹਾਂ ਬਾਰੇ ਕੋਈ ਗੱਲ ਨਹੀਂ ਕੀਤੀ। ਕਿਸਾਨਾਂ ਨੂੰ ਰਾਹਤ ਦੇਣ ਬਾਰੇ ਮੁੱਖ ਮੰਤਰੀ ਸਾਹਿਬ ਕੁਝ ਨਹੀਂ ਬੋਲੇ। ਸੋਮਵਾਰ ਤੱਕ ਮੁੱਖ ਮੰਤਰੀ ਦੱਸਣ ਕਿ ਕਿਸਾਨਾਂ ਨੂੰ ਉਹ ਕਿੰਨਾ ਮੁਆਵਜ਼ਾ ਦੇਣਗੇ। ਕਿਸਾਨਾਂ ਨੂੰ ਰਾਹਤ ਦੇਣ ਬਾਰੇ ਮੁੱਖ ਮੰਤਰੀ ਸਾਹਿਬ ਕੁਝ ਨਹੀਂ ਬੋਲੇ। ਮੁੱਖ ਮੰਤਰੀ ਪ੍ਰਧਾਨ ਮੰਤਰੀ ਦੇ ਘਰ ਬਾਹਰ ਧਰਨਾ ਦੇਣ ਸਮੁੱਚੀ ਕਾਂਗਰਸ ਸਰਕਾਰ ਦੇ ਨਾਲ ਹੈ ਤੇ ਕਿਹਾ ਕਿ ਮੁੱਖ ਮੰਤਰੀ ਰਾਹਤ ਫੰਡ 'ਚ ਹੀ ਐਨ. ਆਰ. ਆਈ. ਫੰਡ ਭੇਜਣ। ਰੰਗਲਾ ਪੰਜਾਬ ਫੰਡ 'ਤੇ ਸਾਨੂੰ ਯਕ਼ੀਨ ਨਹੀਂ।