JALANDHAR WEATHER

ਪੰਜਾਬ ’ਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ - ਸੁਖਬੀਰ ਸਿੰਘ ਬਾਦਲ

ਚੇਤਨਪੁਰਾ, (ਅੰਮ੍ਰਿਤਸਰ), 27 ਸਤੰਬਰ (ਸ਼ਰਨਜੀਤ ਸਿੰਘ ਗਿੱਲ) - ਪੰਜਾਬ ’ਚ ਸਰਕਾਰ ਨਾਂਅ ਦੀ ਕੋਈ ਚੀਜ਼ ਨਜ਼ਰ ਨਹੀਂ ਆ ਰਹੀ । ਹੜ੍ਹਾਂ ਦੇ ਸੰਕਟ ਦੇ ਸਮੇਂ ਦੌਰਾਨ ਲੋਕਾਂ ਵਲੋਂ ਆਪਣਾ ਬਚਾਅ ਆਪ ਕੀਤਾ ਗਿਆ। ਸੂਬਾ ਸਰਕਾਰ ਜ਼ਮੀਨੀ ਪੱਧਰ ’ਤੇ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਵਛੋਆ (ਅੰਮ੍ਰਿਤਸਰ) ਵਿਖੇ ਹਲਕਾ ਅਜਨਾਲਾ ਦੇ ਹੜ੍ਹ ਪੀੜਤ ਲੋਕਾਂ ਦੇ ਪਸ਼ੂਆਂ ਵਾਸਤੇ ਚਾਰੇ ਦੀਆਂ ਸੈਂਕੜੇ ਟਰਾਲੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਕੀਤਾ। ਉਨ੍ਹਾਂ ਨੇ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਇੰਚਾਰਜ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੂੰ ਕਿਹਾ ਕਿ ਹੜ੍ਹ ਪੀੜਤ ਲੋਕਾਂ ਵਾਸਤੇ ਕਿਸੇ ਵੀ ਚੀਜ਼ ਦੀ ਲੋੜ ਹੋਈ ਤਾਂ ਉਹ ਮੈਨੂੰ ਦੱਸ ਦੇਣ। ਸਮੁੱਚਾ ਅਕਾਲੀ ਦਲ ਇਸ ਸੰਕਟ ਦੀ ਘੜੀ ਵਿਚ ਹੜ੍ਹ ਪੀੜਤ ਲੋਕਾਂ ਦੀ ਸੇਵਾ ਲਈ ਹਰ ਵੇਲੇ ਹਾਜ਼ਰ ਰਹੇਗਾ।


ਉਹਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਗਰੀਬ, ਦਿਹਾੜੀਦਾਰ ਅਤੇ ਮਜ਼ਦੂਰ 50,000 ਪਰਿਵਾਰਾਂ ਨੂੰ ਖਾਣ ਲਈ ਕਣਕ ਦਿੱਤੀ ਜਾਵੇਗੀ ਅਤੇ ਕਿਸਾਨਾਂ ਲਈ ਕਣਕ ਦਾ ਬੀਜ ਅਤੇ ਜ਼ਮੀਨਾਂ ਪੱਧਰੀਆਂ ਕਰਨ ਲਈ ਜਿੰਨੇ ਵੀ ਟਰੈਕਟਰਾਂ ਦੀ ਲੋੜ ਹੋਈ, ਉਹ ਕਿਸਾਨਾਂ ਨੂੰ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੇ ਇਲਾਜ ਵਾਸਤੇ ਮੈਡੀਕਲ ਟੀਮਾਂ ਇਥੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਲਗਾਤਾਰ ਕੰਮ ਕਰਨਗੀਆਂ । ਇਸ ਤੋਂ ਇਲਾਵਾ ਪਸ਼ੂਆਂ ਦੇ ਇਲਾਜ ਵਾਸਤੇ ਵੀ ਵੈਟਰਨਰੀ ਡਾਕਟਰਾਂ ਦੀਆਂ ਟੀਮਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ । ਇਸ ਮੌਕੇ ਵਿਧਾਨ ਸਭਾ ਹਲਕਾ ਇੰਚਾਰ ਹਲਕਾ ਅਜਨਾਲਾ ਦੇ ਇੰਚਾਰਜ ਜੋਧ ਸਿੰਘ ਸਮਰਾ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ,  ਸ਼੍ਰੋਮਣੀ ਕਮੇਟੀ ਮੈਂਬਰ ਮਾਸਟਰ ਅਮਰੀਕ ਸਿੰਘ ਵਛੋਆ, ਸ਼੍ਰੋਮਣੀ ਕਮੇਟੀ ਮੈਂਬਰ ਮਗਵਿੰਦਰ ਸਿੰਘ ਖਾਪੜਖੇੜੀ, ਪ੍ਰਧਾਨ ਸਵਿੰਦਰ  ਸਿੰਘ ਛਿੰਦ ਸੈਂਸਰਾ, ਸੀਨੀਅਰ ਅਕਾਲੀ ਆਗੂ ਬ੍ਰਹਮ ਸਿੰਘ ਝੰਡੇਰ, ਗੁਰਲਾਲ ਸਿੰਘ ਵਛੋਆ ਅਤੇ ਸਮੁੱਚੀ ਅਕਾਲੀ ਲੀਡਰਸ਼ਿਪ ਅਤੇ ਅਕਾਲੀ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ