ਕਾਮੇਡੀਅਨ ਕਪਿਲ ਸ਼ਰਮਾ ਦੇ ਕਰੀਬੀ ਸਾਥੀ ਨੂੰ ਫ਼ੋਨ ਕਰਕੇ ਧਮਕੀ ਦੇਣ ਵਾਲਾ ਗ੍ਰਿਫਤਾਰ

ਨਵੀਂ ਦਿੱਲੀ, 27 ਸਤੰਬਰ-ਮੁੰਬਈ ਕ੍ਰਾਈਮ ਬ੍ਰਾਂਚ ਨੇ ਪੱਛਮੀ ਬੰਗਾਲ ਤੋਂ ਦਿਲੀਪ ਚੌਧਰੀ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨੇ ਕਾਮੇਡੀਅਨ ਕਪਿਲ ਸ਼ਰਮਾ ਦੇ ਇਕ ਕਰੀਬੀ ਸਾਥੀ ਨੂੰ ਫ਼ੋਨ ਕਰਕੇ 1 ਕਰੋੜ ਰੁਪਏ ਦੀ ਮੰਗ ਕੀਤੀ ਸੀ ਅਤੇ ਪੈਸੇ ਨਾ ਦੇਣ 'ਤੇ ਉਸਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਮੁੰਬਈ ਕ੍ਰਾਈਮ ਬ੍ਰਾਂਚ ਨੇ ਦੋਸ਼ੀ ਨੂੰ ਪੱਛਮੀ ਬੰਗਾਲ ਤੋਂ ਗ੍ਰਿਫ਼ਤਾਰ ਕਰਕੇ ਮੁੰਬਈ ਲਿਆਂਦਾ। ਉਸਨੂੰ ਮੁੰਬਈ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਉਸਨੂੰ 30 ਸਤੰਬਰ ਤੱਕ ਮੁੰਬਈ ਕ੍ਰਾਈਮ ਬ੍ਰਾਂਚ ਦੀ ਹਿਰਾਸਤ ਵਿਚ ਭੇਜ ਦਿੱਤਾ। ਦੋਸ਼ੀ ਨੇ ਧਮਕੀ ਦਿੰਦੇ ਸਮੇਂ ਗੈਂਗਸਟਰ ਰੋਹਿਤ ਗੋਦਾਰਾ ਅਤੇ ਗੋਲਡੀ ਬਰਾੜ ਦੇ ਨਾਂਅ ਦੀ ਵਰਤੋਂ ਕੀਤੀ। ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁੰਬਈ ਕ੍ਰਾਈਮ ਬ੍ਰਾਂਚ ਨੇ ਇਹ ਜਾਣਕਾਰੀ ਦਿੱਤੀ।