ਨਵਾਂਸ਼ਹਿਰ ਪੁਲਿਸ ਵਲੋਂ ਮੁਕਾਬਲੇ 'ਚ ਗੈਂਗਸਟਰ ਹਲਾਕ

ਨਵਾਂਸ਼ਹਿਰ, 27 ਸਤੰਬਰ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਪੁਲਿਸ ਵਲੋਂ ਅੱਜ ਇਕ ਪੁਲਿਸ ਮੁਕਾਬਲੇ ਵਿਚ ਗੈਂਗਸਟਰ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਪਾਰਟੀ ਗਸ਼ਤ ਉਤੇ ਜਾ ਰਹੀ ਸੀ ਤੇ ਇਕ ਗੈਂਗਸਟਰ ਨਾਲ ਪੁਲਿਸ ਦੀ ਮੁੱਠਭੇੜ ਹੋਈ, ਜਿਸ ਨੇ ਪੁਲਿਸ ਉਤੇ ਗੋਲੀ ਚਲਾਈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਦੀ ਜਵਾਬੀ ਗੋਲੀ ਵਿਚ ਗੈਂਗਸਟਰ ਜ਼ਖਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਨਵਾਂਸ਼ਹਿਰ ਲਿਆਂਦਾ ਗਿਆ। ਜਿਥੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਸਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਮੁਕਾਬਲੇ ਵਿਚ ਗੈਂਗਸਟਰ ਮਾਰਿਆ ਗਿਆ। ਇਸ ਗੈਂਗਸਟਰ ਉਤੇ ਪਹਿਲਾਂ ਵੀ ਕਈ ਮੁਕਦਮੇ ਦਰਜ ਸਨ। ਉਨ੍ਹਾਂ ਕਿਹਾ ਕਿ ਜ਼ਖਮੀ ਹਾਲਤ ਵਿਚ ਗੈਂਗਸਟਰ ਨੂੰ ਸਿਵਲ ਹਸਪਤਾਲ ਨਵਾਂਸ਼ਹਿਰ ਲਿਆਂਦਾ ਗਿਆ ਜਿਥੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ ਗਿਆ।