ਏਸ਼ੀਆ ਕੱਪ ਵਿਚ ਅੱਜ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਫਾਈਨਲ ਮੁਕਾਬਲਾ
.jpeg)
ਦੁਬਈ, 28 ਸਤੰਬਰ-ਏਸ਼ੀਆ ਕੱਪ ਵਿਚ ਅੱਜ ਭਾਰਤ ਤੇ ਪਾਕਿਸਤਾਨ ਦਾ ਫਾਈਨਲ ਮੈਚ ਹੈ। ਇਹ ਮੁਕਾਬਲਾ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿਚ ਹੋਵੇਗਾ। ਮੈਚ ਰਾਤ 8 ਵਜੇ ਸ਼ੁਰੂ ਹੋਵੇਗਾ। ਦੱਸ ਦਈਏ ਕਿ ਇਹ ਏਸ਼ੀਆ ਕੱਪ ਦਾ ਫਾਈਨਲ ਮੁਕਾਬਲਾ ਭਾਰਤ ਤੇ ਪਾਕਿਸਤਾਨ ਵਿਚਾਲੇ ਪਹਿਲੀ ਵਾਰ ਹੋਣ ਜਾ ਰਿਹਾ ਹੈ। ਦੇਸ਼ ਭਰ ਵਿਚ ਇਸ ਮੈਚ ਨੂੰ ਲੈ ਕੇ ਕਾਫੀ ਉਤਸ਼ਾਹ ਹੈ।