ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸ. ਸੁਖਬੀਰ ਸਿੰਘ ਬਾਦਲ ਨੇ ਕੀਤਾ ਪ੍ਰਣਾਮ

ਚੰਡੀਗੜ੍ਹ, 28 ਸਤੰਬਰ-ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸ. ਸੁਖਬੀਰ ਸਿੰਘ ਬਾਦਲ ਵਲੋਂ ਪ੍ਰਣਾਮ ਕੀਤਾ ਗਿਆ। ਸ. ਭਗਤ ਸਿੰਘ ਉਨ੍ਹਾਂ ਮਹਾਨ ਯੋਧਿਆਂ ‘ਚੋਂ ਮੋਹਰੀ ਸੀ, ਜਿਨ੍ਹਾਂ ਨੇ ਦੇਸ਼ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਆਜ਼ਾਦ ਕਰਵਾਉਣ ਲਈ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ।