JALANDHAR WEATHER

ਸੀ.ਐਮ. ਮਾਨ ਰਾਜਵੀਰ ਜਵੰਦਾ ਦਾ ਹਾਲ ਜਾਣਨ ਪੁੱਜੇ ਫੋਰਟਿਸ

ਮੁਹਾਲੀ, 28 ਸਤੰਬਰ-ਸੀ.ਐਮ. ਮਾਨ ਨੇ ਰਾਜਵੀਰ ਜਵੰਦਾ ਦਾ ਹਾਲ-ਚਾਲ ਜਾਣਨ ਲਈ ਫੋਰਟਿਸ ਹਸਪਤਾਲ ਪੁੱਜ ਗਏ ਹਨ ਤੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਦੱਸ ਦਈਏ ਕਿ ਸੜਕ ਹਾਦਸੇ ਵਿਚ ਗੰਭੀਰ ਸੱਟਾਂ ਲੱਗਣ ਤੋਂ ਬਾਅਦ ਉਹ ਮੁਹਾਲੀ ਦੇ ਹਸਪਤਾਲ ਵਿਚ ਦਾਖਲ ਹਨ।  35 ਸਾਲਾ ਜਵੰਦਾ ਸ਼ਨੀਵਾਰ ਨੂੰ ਮੋਟਰਸਾਈਕਲ 'ਤੇ ਸ਼ਿਮਲਾ ਜਾਂਦੇ ਸਮੇਂ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿਚ ਇਕ ਹਾਦਸੇ ਵਿਚ ਗੰਭੀਰ ਜ਼ਖਮੀ ਹੋ ਗਿਆ ਸੀ। ਇਹ ਹਾਦਸਾ ਬੱਦੀ ਖੇਤਰ ਵਿਚ ਉਸ ਸਮੇਂ ਵਾਪਰਿਆ ਜਦੋਂ ਉਸ ਨੇ ਮੋਟਰਸਾਈਕਲ ਤੋਂ ਕੰਟਰੋਲ ਗੁਆ ਦਿੱਤਾ। ਉਸਨੂੰ ਗੰਭੀਰ ਹਾਲਤ ਵਿਚ ਪੰਜਾਬ ਦੇ ਮੋਹਾਲੀ ਦੇ ਫੋਰਟਿਸ ਹਸਪਤਾਲ ਲਿਆਂਦਾ ਗਿਆ। ਫੋਰਟਿਸ ਹਸਪਤਾਲ ਨੇ ਸ਼ਨੀਵਾਰ ਨੂੰ ਕਿਹਾ ਸੀ ਕਿ ਸੜਕ ਹਾਦਸੇ ਵਿਚ ਗਾਇਕ ਦੇ ਸਿਰ ਅਤੇ ਰੀੜ੍ਹ ਦੀ ਹੱਡੀ ਵਿਚ ਗੰਭੀਰ ਸੱਟਾਂ ਲੱਗੀਆਂ ਸਨ। ਜਵੰਦਾ ਦੀ ਜਲਦ ਸਿਹਤਯਾਬੀ ਲਈ ਦੁਆਵਾਂ ਦਾ ਦੌਰ ਜਾਰੀ ਹੈ। 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ