JALANDHAR WEATHER

ਪੰਜਾਬ ਭਾਜਪਾ ਨੇ ਸੈਕਟਰ 37 ਦੇ ਮੁੱਖ ਦਫ਼ਤਰ ਨੇੜੇ ਲਗਾਇਆ ਮੌਕ ਵਿਧਾਨ ਸਭਾ ਇਜਲਾਸ

ਚੰਡੀਗੜ੍ਹ, 29 ਸਤੰਬਰ (ਗੁਰਿੰਦਰ/ਸੰਦੀਪ)- ਪੰਜਾਬ ਦੇ ਹੜ੍ਹਾਂ ’ਤੇ ਸਰਕਾਰ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪੰਜਾਬ ਭਾਜਪਾ ਨੇ ਅੱਜ ਸੈਕਟਰ 37, ਚੰਡੀਗੜ੍ਹ ਵਿਚ ਮੌਕ ਵਿਧਾਨ ਸਭਾ ਇਜਲਾਸ ਦਾ ਆਯੋਜਨ ਕੀਤਾ ਗਿਆ। ਸਦਨ ਦੀ ਕਾਰਵਾਈ ਦੋਰਾਨ ਭਾਜਪਾ ਦੇ ਸਮੂਹ ਸਾਬਕਾ ਮੰਤਰੀ, ਮੌਜੂਦਾ ਅਤੇ ਸਾਬਕਾ ਵਿਧਾਇਕਾਂ ਸਮੇਤ ਕਈ ਸੂਬਾ ਪੱਧਰੀ ਆਗੂ ਹਿੱਸਾ ਲੈ ਰਹੇ ਹਨ, ਜਿਸ ਵਿਚ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਵਿਜੇ ਸਾਂਪਲਾ, ਮੌਜੂਦਾ ਵਿਧਾਇਕ ਅਸ਼ਵਨੀ ਸ਼ਰਮਾ, ਜੰਗੀ ਲਾਲ ਮਹਾਜਨ, ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਅਸ਼ਵਨੀ ਸੇਖੜੀ, ਰਾਣਾ ਗੁਰਮੀਤ ਸਿੰਘ ਸੋਢੀ, ਤੀਕਸ਼ਣ ਸੂਦ, ਸੁਰਜੀਤ ਜਿਆਣੀ, ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ, ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਸਾਬਕਾ ਵਿਧਾਇਕ ਡਾ. ਹਰਜੋਤ ਕਮਲ, ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ, ਸੂਬਾ ਜਨਰਲ ਸਕੱਤਰ ਡਾ ਜਗਮੋਹਨ ਸਿੰਘ ਰਾਜੂ, ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਸਾਬਕਾ ਡੀ.ਜੀ.ਪੀ. ਐਸ. ਐਸ. ਵਿਰਕ ਸਮੇਤ ਕਈ ਵੱਡੇ ਆਗੂਆਂ ਨੇ ਹਿੱਸਾ ਲਿਆ। ਭਾਜਪਾ ਆਗੂ ਹੜ੍ਹਾਂ ਦੇ ਕਾਰਨਾਂ, ਕੈਗ ਰਿਪੋਰਟਾਂ ਅਤੇ ਵਿੱਤੀ ਲੇਖਾ-ਜੋਖਾ ਬਾਰੇ ਲੋਕਾਂ ਨਾਲ ਚਰਚਾ ਕਰ ਰਹੇ ਹਨ। ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਇਸ ਮੌਕੇ ਪਹੁੰਚੇ। ਸੈਸ਼ਨ ਦੀ ਸ਼ੁਰੂਆਤ ਰਾਸ਼ਟਰੀ ਗੀਤ ਨਾਲ ਹੋਈ।

ਇਸ ਮੌਕੇ ਬੋਲਦੇ ਹੋਏ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਕਿਹਾ ਕਿ ਪੰਜਾਬ ਵਿਚ ਹੜ੍ਹ ਨਹਿਰਾਂ ਦੀ ਸਮੇਂ ਸਿਰ ਮੁਰੰਮਤ ਨਾ ਹੋਣ ਕਾਰਨ ਆਏ ਹਨ। ਵਿਧਾਨ ਸਭਾ ਸ਼ੁਰੂ ਹੋਣ ਤੋਂ ਪਹਿਲਾਂ ਹੜ੍ਹਾਂ ਵਿਚ ਮਰਨ ਵਾਲਿਆਂ ਦੀਆਂ ਆਤਮਾਵਾਂ ਦੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ ਗਈ। ਭਾਜਪਾ ਆਗੂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਦੋਂ ਵਿਧਾਨ ਸਭਾ ਦੀ ਮਰਿਆਦਾ ਢਹਿ ਢੇਰੀ ਹੋ ਜਾਵੇ, ਸਪੀਕਰ ਆਪਣਾ ਫਰਜ਼ ਭੁੱਲ ਜਾਵੇ, ਸੱਤਾਧਾਰੀ ਪਾਰਟੀ ਲੋਕਾਂ ਦੀ ਆਵਾਜ਼ ਦਾ ਮਜ਼ਾਕ ਉਡਾਉਣ ਲੱਗੇ ਅਤੇ ਸਰਕਾਰ ਲੋਕਾਂ ਦੇ ਜ਼ਖ਼ਮਾਂ ’ਤੇ ਮਲ੍ਹਮ ਲਗਾਉਣ ਦੀ ਬਜਾਏ ਲੂਣ ਛਿੜਕੇ ਤਾਂ ਆਪਣੀ ਆਵਾਜ਼ ਬੁਲੰਦ ਕਰਨਾ ਜ਼ਰੂਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ