ਅਸੀਂ ਪੰਜਾਬ ਲਈ ਕਰਾਂਗੇ ਮਿਲ ਕੇ ਕੰਮ- ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 29 ਸਤੰਬਰ- ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਅਗਸਤ ਅਤੇ ਸਤੰਬਰ ਵਿਚ ਲਗਾਤਾਰ ਹੋਈ ਬਾਰਿਸ਼ ਨੇ ਪੰਜਾਬ ਵਿਚ ਕਾਫ਼ੀ ਨੁਕਸਾਨ ਕੀਤਾ ਹੈ। ਇਸ ਲਈ ਕੋਈ ਵੀ ਦੋਸ਼ੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪਹਾੜਾਂ ਵਿਚ ਬੱਦਲ ਫਟਣ ਦਾ ਸਿਲਸਿਲਾ ਜਾਰੀ ਰਿਹਾ, ਜਿਸ ਨਾਲ ਖੇਤੀਬਾੜੀ ਅਤੇ ਪਸ਼ੂਧਨ ਨੂੰ ਨੁਕਸਾਨ ਪਹੁੰਚਿਆ। ਪੰਜ ਲੱਖ ਏਕੜ ਫ਼ਸਲ ਤਬਾਹ ਹੋ ਗਈ। ਕਪਾਹ ਅਤੇ ਬਾਗਾਂ ਨੂੰ ਨੁਕਸਾਨ ਪਹੁੰਚਿਆ। ਖੇਤੀਬਾੜੀ ਵਿਭਾਗ ਨੂੰ 5,000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।
ਇਸ ਤੋਂ ਇਲਾਵਾ ਸੜਕਾਂ, ਸਰਕਾਰੀ ਇਮਾਰਤਾਂ, ਹਸਪਤਾਲ ਅਤੇ 2,500 ਛੋਟੇ ਅਤੇ ਵੱਡੇ ਪੁਲਾਂ ਨੂੰ ਨੁਕਸਾਨ ਪਹੁੰਚਿਆ ਹੈ। ਅਸੀਂ ਕਿਸਾਨਾਂ ਨੂੰ ਕਣਕ ਦੇ ਬੀਜ ਮੁਹੱਈਆ ਕਰਵਾਉਣ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਅਜੇ ਬਹੁਤ ਦੂਰ ਹਨ। ਕੁਝ ਨੇਤਾ ਪੰਜਾਬ ਦੀ ਭਲਾਈ ਬਾਰੇ ਘੱਟ ਚਿੰਤਤ ਹਨ। ਉਹ ਚਾਹੁੰਦੇ ਹਨ ਕਿ ਅਜਿਹੀਆਂ ਚੀਜ਼ਾਂ ਜਾਰੀ ਰਹਿਣ, ਤਾਂ ਜੋ ਉਹ ਖੇਤਾਂ ਦਾ ਦੌਰਾ ਕਰ ਸਕਣ। ਅੰਤ ਵਿਚ ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਲਈ ਮਿਲ ਕੇ ਕੰਮ ਕਰਾਂਗੇ।