JALANDHAR WEATHER

ਏਜੰਟਾਂ ਦੀ ਠੱਗੀ ਦਾ ਸ਼ਿਕਾਰ ਹੋਇਆ ਨੌਜਵਾਨ ਰਸ਼ੀਆ ਵਿਚ ਫਸਿਆ

ਫਤਿਹਗੜ੍ਹ ਚੂੜੀਆਂ, (ਗੁਰਦਾਸਪੁਰ), 29 ਸਤੰਬਰ (ਅਵਤਾਰ ਸਿੰਘ ਰੰਧਾਵਾ)- ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਵੀਲਾ ਤੇਜਾ ਦਾ ਨੌਜਵਾਨ ਗੁਰਮੀਤ ਸਿੰਘ ਪੁੱਤਰ ਬਲਵਿੰਦਰ ਸਿੰਘ, ਕਰੀਬ ਇਕ ਮਹੀਨਾ ਪਹਿਲਾਂ ਏਜੰਟਾਂ ਦੀ ਠੱਗੀ ਦਾ ਸ਼ਿਕਾਰ ਹੋ ਰਸ਼ੀਆ ਪਹੁੰਚ ਗਿਆ। ਨੌਜਵਾਨ ਦੇ ਮਾਪਿਆਂ ਦੇ ਦੱਸਣ ਅਨੁਸਾਰ ਉਨ੍ਹਾਂ ਨੂੰ ਸੁਨੇਹਾ ਆਇਆ ਹੈ ਕਿ ਉਕਤ ਨੌਜਵਾਨ ਕਿਸੇ ਕਾਰਨ ਉੱਥੇ ਕਿਸੇ ਮੁਸੀਬਤ ਵਿਚ ਫਸ ਚੁੱਕਾ ਹੈ ਤੇ ਉਥੋਂ ਦੇ ਪ੍ਰਸ਼ਾਸਨ ਦੀ ਗ੍ਰਿਫ਼ਤ ਵਿਚ ਦੱਸਿਆ ਜਾ ਰਿਹਾ ਹੈ। ਮਾਪਿਆਂ ਦਾ ਰੋ ਰੋ ਬੁਰਾ ਹਾਲ ਹੈ। ਉਨ੍ਹਾਂ ਬੇਨਤੀ ਕੀਤੀ ਕਿ ਪੰਜਾਬ ਸਰਕਾਰ ਸਾਡੇ ਪੁੱਤਰ ਨੂੰ ਸੁਰੱਖਿਅਤ ਵਾਪਸ ਲਿਆਉਣ ਵਿਚ ਸਾਡਾ ਸਾਥ ਦੇਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ