ਅਜੇ ਵੀ ਵੈਂਟੀਲੇਟਰ ਸਪੋਰਟ ’ਤੇ ਹਨ ਰਾਜਵੀਰ ਜਵੰਧਾ- ਫੋਰਟਿਸ ਹਸਪਤਾਲ

ਮੋਹਾਲੀ, 29 ਸਤੰਬਰ- ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਲੈ ਕੇ ਫੋਰਟਿਸ ਹਸਪਤਾਲ, ਮੋਹਾਲੀ ਤੋਂ ਬਿਆਨ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਉਹ ਅਜੇ ਵੀ ਵੈਂਟੀਲੇਟਰ ਸਪੋਰਟ ’ਤੇ ਹਨ। ਨਿਊਰੋਸਰਜਰੀ ਅਤੇ ਕ੍ਰਿਟੀਕਲ ਕੇਅਰ ਮਾਹਿਰਾਂ ਦੁਆਰਾ ਉਨ੍ਹਾਂ ਦੀ ਨੇੜਿਓਂ ਨਿਗਰਾਨੀ ਕੀਤੀ ਜਾ ਰਹੀ ਹੈ।