JALANDHAR WEATHER

ਬਠਿੰਡਾ ਅਦਾਲਤ ਨੇ ਕੰਗਣਾ ਰਣੌਤ ਦੀ ਨਿੱਜੀ ਪੇਸ਼ੀ ਤੋਂ ਛੋਟ ਦੇਣ ਲਈ ਦਾਖ਼ਲ ਅਰਜੀ ਕੀਤੀ ਰੱਦ

ਬਠਿੰਡਾ, 29 ਸਤੰਬਰ (ਸੱਤਪਾਲ ਸਿੰਘ ਸਿਵੀਆਂ) - ਬਠਿੰਡਾ ਅਦਾਲਤ ਵਿਚ ਮਾਣਹਾਨੀ ਦੇ ਕੇਸ ਦਾ ਸਾਹਮਣਾ ਕਰ ਰਹੀ ਫ਼ਿਲਮੀ ਅਦਾਕਾਰਾ ਤੇ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ਦੀ ਅਦਾਲਤ ਵਿਚ ਨਿੱਜੀ ਪੇਸੀ ਤੋਂ ਛੋਟ ਲੈਣ ਲਈ ਦਾਖ਼ਲ ਕੀਤੀ ਅਰਜ਼ੀ ਨੂੰ ਬਠਿੰਡਾ ਅਦਾਲਤ ਨੇ ਰੱਦ ਕਰ ਦਿੱਤਾ ਹੈ, ਜਿਸ ਬਾਅਦ ਕੰਗਣਾ ਦੀਆਂ ਮੁਸ਼ਕਿਲਾਂ ਹੋਰ ਵਧ ਸਕਦੀਆਂ ਹਨ, ਕਿਉਂਕਿ ਇਸ ਮਾਮਲੇ ਵਿਚ ਨਿੱਜੀ ਤੌਰ 'ਤੇ ਪੇਸ਼ ਹੋਣ ਲਈ ਅਦਾਲਤ ਨੇ ਅੱਜ ਨਵੇਂ ਸਿਰੇ ਤੋਂ ਜ਼ਿਲ੍ਹਾ ਪੁਲਿਸ ਮੁਖੀ ਬਠਿੰਡਾ ਰਾਹੀਂ ਕੰਗਣਾ ਨੂੰ ਸੰਮਨ ਜਾਰੀ ਕਰ ਦਿੱਤੇ ਹਨ। ਇਸ ਦੀ ਪੁਸ਼ਟੀ ਕੰਗਣਾ ਵਿਰੁੱਧ ਮਾਨਹਾਨੀ ਦਾ ਕੇਸ ਦਰਜ ਕਰਵਾਉਣ ਵਾਲੀ ਬਠਿੰਡਾ ਦੇ ਪਿੰਡ ਬਹਾਦਰਗੜ੍ਹ ਜੰਡੀਆਂ ਦੀ ਮਾਤਾ ਮਹਿੰਦਰ ਕੌਰ ਦੇ ਵਕੀਲ ਰਘਵੀਰ ਸਿੰਘ ਬਹਿਣੀਵਾਲ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕੀਤੀ। ਜ਼ਿਕਰਯੋਗ ਹੈ ਕਿ ਤਿੰਨ ਕਿਸਾਨੀ ਬਿੱਲਾਂ ਨੂੰ ਅਮਲ 'ਚ ਲਿਆਉਣ ਮੌਕੇ ਕੇਂਦਰ ਸਰਕਾਰ ਖਿਲਾਫ ਚੱਲੇ ਕਿਸਾਨ ਅੰਦੋਲਨ ਦੌਰਾਨ ਕੰਗਣਾ ਰਣੌਤ ਨੇ ਉਕਤ ਮਾਤਾ ਮਹਿੰਦਰ ਕੌਰ ਦੀ ਤਸਵੀਰ ਸਾਂਝੀ ਕਰਦਿਆਂ ਕਿਸਾਨ ਔਰਤਾਂ ਵਿਰੁੱਧ ਭੱਦੀ ਟਿਪਣੀ ਕੀਤੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ