JALANDHAR WEATHER

ਜੰਮੂ-ਕਸ਼ਮੀਰ : ਉਪ ਰਾਜਪਾਲ ਮਨੋਜ ਸਿਨਹਾ ਵਲੋਂ ਘਾਟੀ ਦੇ 7 ਬੰਦ ਸੈਰ-ਸਪਾਟਾ ਸਥਾਨਾਂ ਨੂੰ ਦੁਬਾਰਾ ਖੋਲ੍ਹਣ ਦੀ ਮਨਜ਼ੂਰੀ

ਅਨੰਤਨਾਗ (ਜੰਮੂ-ਕਸ਼ਮੀਰ), 29 ਸਤੰਬਰ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਘਾਟੀ ਦੇ 7 ਬੰਦ ਸੈਰ-ਸਪਾਟਾ ਸਥਾਨਾਂ ਨੂੰ ਦੁਬਾਰਾ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ। ਲੋਕਾਂ ਨੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ। 
ਦਰਅਸਲ, ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਕੁੱਲ ਸੱਤ ਸੈਰ-ਸਪਾਟਾ ਸਥਾਨ ਖੋਲ੍ਹ ਦਿੱਤੇ ਜੋ 22 ਅਪ੍ਰੈਲ ਨੂੰ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਬੰਦ ਕਰ ਦਿੱਤੇ ਗਏ ਸਨ। ਯੂਨੀਫਾਈਡ ਹੈੱਡਕੁਆਰਟਰ ਵਿਖੇ ਹੋਈ ਮੀਟਿੰਗ ਤੋਂ ਬਾਅਦ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਦੇ ਨਿਰਦੇਸ਼ਾਂ 'ਤੇ ਸੈਰ-ਸਪਾਟਾ ਸਥਾਨ ਖੋਲ੍ਹ ਦਿੱਤੇ ਗਏ ਹਨ। ਸਿਨਹਾ ਨੇ 'ਐਕਸ' 'ਤੇ ਇੱਕ ਪੋਸਟ ਵਿਚ ਕਿਹਾ, "ਅੱਜ ਯੂਐਚਕਿਊ ਵਿਖੇ ਹੋਈ ਇਕ ਮੀਟਿੰਗ ਵਿਚ ਪੂਰੀ ਸੁਰੱਖਿਆ ਸਮੀਖਿਆ ਅਤੇ ਵਿਚਾਰ-ਵਟਾਂਦਰੇ ਤੋਂ ਬਾਅਦ, ਮੈਂ ਕਸ਼ਮੀਰ ਅਤੇ ਜੰਮੂ ਡਿਵੀਜ਼ਨਾਂ ਵਿਚ ਹੋਰ ਸੈਰ-ਸਪਾਟਾ ਸਥਾਨਾਂ ਨੂੰ ਦੁਬਾਰਾ ਖੋਲ੍ਹਣ ਦੇ ਆਦੇਸ਼ ਦਿੱਤੇ ਹਨ, ਜਿਨ੍ਹਾਂ ਨੂੰ ਸਾਵਧਾਨੀ ਦੇ ਤੌਰ 'ਤੇ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਗਿਆ ਸੀ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ