ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਅਤੇ ਭਾਜਪਾ ਦਾ ਗੱਠਜੋੜ ਹੀ ਪੰਜਾਬ ਦੀ ਬੇੜੀ ਬੰਨੇ ਲਾ ਸਕਦਾ ਹੈ - ਗਰੇਵਾਲ, ਸੇਖੋਂ

ਸੰਗਰੂਰ, 29 ਸਤੰਬਰ (ਧੀਰਜ ਪਸੌਰੀਆ) - ਅਕਾਲੀ ਆਗੂ ਐਡਵੋਕੇਟ ਸੁਰਜੀਤ ਸਿੰਘ ਗਰੇਵਾਲ ਅਤੇ ਭਾਜਪਾ ਦੇ ਸੀਨੀਅਰ ਆਗੂ ਐਡਵੋਕੇਟ ਦਲਜੀਤ ਸਿੰਘ ਸੇਖੋ ਨੇ ਇਕ ਸਾਂਝੇ ਬਿਆਨ ਵਿਚ ਕਿਹਾ ਹੈ ਕਿ ਅਗਰ ਅਕਾਲੀ ਦਲ (ਪੁਨਰ ਸੁਰਜੀਤ) ਅਤੇ ਭਾਜਪਾ ਦਾ ਗੱਠਜੋੜ ਹੁੰਦਾ ਹੈ ਤਾਂ ਵਿਧਾਨ ਸਭਾ ਹਲਕਾ ਸੰਗਰੂਰ ਦਾ ਨਤੀਜਾ ਸੰਭਾਵਿਤ ਸਾਂਝੇ ਉਮੀਦਵਾਰ ਅਰਵਿੰਦ ਖੰਨਾ ਦੇ ਹੱਕ ਵਿਚ ਜਾਵੇਗਾ। ਅਰਵਿੰਦ ਖੰਨਾ ਧਰਤੀ ਨਾਲ ਜੁੜੇ ਹੋਏ ਆਗੂ ਹਨ, ਜੋ ਹਮੇਸ਼ਾ ਲੋਕਾਂ ਦੇ ਦੁੱਖ ਸੁੱਖ ਵਿਚ ਖੜਦੇ ਹਨ। ਇਨ੍ਹਾਂ ਦਾ ਸ਼ਹਿਰ ਸੰਗਰੂਰ ਭਵਾਨੀਗੜ੍ਹ ਦੇ ਨਾਲ ਨਾਲ ਪਿੰਡਾਂ ਵਿਚ ਵੀ ਬਹੁਤ ਵਧੀਆ ਆਧਾਰ ਹੈ!ਇਸ ਗੱਠਜੋੜ ਨਾਲ ਇਕੱਲਾ ਸੰਗਰੂਰ ਦਾ ਨਤੀਜਾ ਹੀ ਪ੍ਰਭਾਵਿਤ ਨਹੀਂ ਹੋਵੇਗਾ ਬਲਕਿ ਸੂਬੇ ਵਿਚ ਗੱਠਜੋੜ ਦੀ ਸਰਕਾਰ ਬਣੇਗੀ ਜੋ ਪੰਜਾਬ ਨੂੰ ਮੁੜ ਲੀਹ 'ਤੇ ਲੈ ਕੇ ਆਵੇਗੀ।