JALANDHAR WEATHER

ਸਿਵਲ ਹਸਪਤਾਲ ਡੇਰਾ ਬਾਬਾ ਨਾਨਕ ਵਿਖੇ ਭਰਤੀ ਅਣਪਛਾਤੀ ਔਰਤ ਦੀ ਮੌਤ

ਡੇਰਾ ਬਾਬਾ ਨਾਨਕ (ਗੁਰਦਾਸਪੁਰ), 29 ਸਤੰਬਰ (ਹੀਰਾ ਸਿੰਘ ਮਾਂਗਟ) - ਬੀਤੇ ਦਿਨ ਸਿਵਲ ਹਸਪਤਾਲ ਡੇਰਾ ਬਾਬਾ ਨਾਨਕ ਵਿਖੇ ਭਰਤੀ ਅਣਪਛਾਤੀ ਔਰਤ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਪੱਤਰਕਾਰਾਂ ਨੂੰ ਵਧੇਰੇ ਜਾਣਕਾਰੀ ਦਿੰਦਿਆਂ ਹੋਇਆਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਇਕ ਅਣਪਛਾਤੀ ਔਰਤ ਜਿਸ ਦੀ ਉਮਰ ਕਰੀਬ 40,45 ਸਾਲ ਦੱਸੀ ਜਾ ਰਹੀ ਸੀ, ਜੋ ਦਿਮਾਗੀ ਹਾਲਤ ਤੋਂ ਕਮਜ਼ੋਰ ਜਾਪਦੀ ਸੀ, ਜਿਸ ਨੂੰ ਕੋਈ ਵਿਅਕਤੀ ਇਲਾਜ ਵਾਸਤੇ ਸਿਵਲ ਹਸਪਤਾਲ ਡੇਰਾ ਬਾਬਾ ਨਾਨਕ ਵਿਖੇ ਛੱਡ ਗਿਆ ਸੀ। ਉਕਤ ਔਰਤ ਦੀ ਨਾਜ਼ੁਕ ਹਾਲਤ ਨੂੰ ਵੇਖਦਿਆਂ ਹੋਇਆਂ ਡਾਕਟਰਾਂ ਵਲੋਂ ਉਸ ਨੂੰ ਸਿਵਿਲ ਹਸਪਤਾਲ ਗੁਰਦਾਸਪੁਰ ਲਈ ਰੈਫਰ ਕਰ ਦਿੱਤਾ ਗਿਆ ਸੀ ਜਿਥੇ ਉਸਦੀ ਮੌਤ ਹੋ ਗਈ ਹੈ। ਐਸਐਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਕਤ ਔਰਤ ਦੀ ਪਹਿਚਾਣ ਵਾਸਤੇ ਉਸ ਦੀ ਲਾਸ ਨੂੰ 72 ਘੰਟੇ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਰੱਖਿਆ ਗਿਆ ਹੈ, ਜੋ ਵੀ ਕੋਈ ਵਿਅਕਤੀ ਉਕਤ ਔਰਤ ਨੂੰ ਜਾਣਦੇ ਜਾਂ ਪਹਿਚਾਣਦੇ ਹੋਣ ਤਾਂ ਉਹ ਸਿਵਲ ਹਸਪਤਾਲ ਗੁਰਦਾਸਪੁਰ ਜਾਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦਾ ਸੰਪਰਕ ਕਰ ਸਕਦੇ ਹਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ