ਰਾਓ ਨਰਿੰਦਰ ਸਿੰਘ ਹੋਣਗੇ ਹਰਿਆਣਾ ਕਾਂਗਰਸ ਦੇ ਪ੍ਰਧਾਨ, ਹੁੱਡਾ ਨੂੰ ਵੀ ਅਹਿਮ ਜ਼ਿੰਮੇਵਾਰੀ

ਨਵੀਂ ਦਿੱਲੀ, 29 ਸਤੰਬਰ - ਕਾਂਗਰਸ ਪਾਰਟੀ ਨੇ ਹਰਿਆਣਾ ਲਈ ਆਪਣੇ ਸੂਬਾ ਪ੍ਰਧਾਨ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਪਾਰਟੀ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਰਾਓ ਨਰਿੰਦਰ ਸਿੰਘ ਨੂੰ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਰਾਓ ਨਰਿੰਦਰ ਸਿੰਘ ਹਰਿਆਣਾ ਕਾਂਗਰਸ ਦੇ ਮੌਜੂਦਾ ਪ੍ਰਧਾਨ ਉਦੈ ਭਾਨ ਦੀ ਥਾਂ ਲੈਣਗੇ।ਇਸ ਤੋਂ ਇਲਾਵਾ ਕਾਂਗਰਸ ਪਾਰਟੀ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਵੀ ਇਕ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਭੁਪਿੰਦਰ ਸਿੰਘ ਹੁੱਡਾ ਨੂੰ ਹਰਿਆਣਾ ਕਾਂਗਰਸ ਵਿਧਾਇਕ ਦਲ ਦਾ ਨੇਤਾ ਨਿਯੁਕਤ ਕੀਤਾ ਗਿਆ ਹੈ।"