ਪੰਜਾਬ ’ਚ ਬਲਾਕ ਸਮਿਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸੰਬੰਧੀ ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ
ਜਲੰਧਰ, 10 ਦਸੰਬਰ- ਚਰਨਜੀਤ ਸਿੰਘ ਚੰਨੀ ਨੇ ਪੰਜਾਬ ਵਿਚ ਬਲਾਕ ਸਮਿਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸੰਬੰਧੀ ਵੱਡਾ ਬਿਆਨ ਦਿੱਤਾ ਹੈ। ਚੰਨੀ ਨੇ ਇਸ ਘੁਟਾਲੇ ਦਾ ਖੁਲਾਸਾ ਕਰਦਿਆਂ ਕਿਹਾ ਕਿ ਅੰਬਾਲਾ ਵਿਚ 10 ਤੋਂ 20 ਪ੍ਰਤੀਸ਼ਤ ਵੱਧ ਬੈਲਟ ਪੇਪਰ ਛਾਪੇ ਗਏ ਸਨ, ਅਤੇ 'ਆਪ' ਪਾਰਟੀ ਨੇ ਇਨ੍ਹਾਂ ਬੈਲਟ ਪੇਪਰਾਂ 'ਤੇ ਦੋ ਬੀ.ਐਲ.ਓ. ਲਗਾਏ ਸਨ।
ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ 'ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਉਮੀਦਵਾਰਾਂ ਨੂੰ ਕਾਗਜ਼ ਭਰਨ ਦੀ ਇਜਾਜ਼ਤ ਨਹੀਂ ਸੀ ਅਤੇ ਪੁਲਿਸ ਉਨ੍ਹਾਂ ਦੇ ਘਰਾਂ ਵਿਚ ਗਈ ਅਤੇ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ।
ਉਨ੍ਹਾਂ ਕਾਂਗਰਸ ਸਮੇਤ ਹੋਰ ਰਾਜਨੀਤਕ ਪਾਰਟੀਆਂ ਨੂੰ ਵੋਟਿੰਗ ਦੌਰਾਨ ਪੋਲਿੰਗ ਬੂਥਾਂ 'ਤੇ ਧਿਆਨ ਦੇਣ ਦੀ ਅਪੀਲ ਕੀਤੀ ਤੇ ਕਿਹਾ ਕਿ ਬੀ.ਐਲ.ਓ. ਬਾਹਰੋਂ ਲਿਆਂਦੇ ਜਾ ਰਹੇ ਹਨ।
;
;
;
;
;
;
;
;