ਸ੍ਰੋਮਣੀ ਅਕਾਲੀ ਦਲ ਜਿਤੇਗੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ- ਸੁਖਬੀਰ ਸਿੰਘ ਬਾਦਲ
ਕੱਥੂਨੰਗਲ, (ਅੰਮ੍ਰਿਤਸਰ), 10 ਦਸੰਬਰ (ਦਲਵਿੰਦਰ ਸਿੰਘ ਰੰਧਾਵਾ)- ਮੌਜੂਦਾ ਪੰਜਾਬ ਵਿਚਲੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਸੂਬੇ ਵਿਚ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ’ਚ ਆਪਣੀ ਹੁੰਦੀ ਹਾਰ ਨੂੰ ਵੇਖਦੇ ਹੋਏ ਇਹ ਚੋਣਾਂ ਜਿੱਤਣ ਲਈ ਵਿਰੋਧੀ ਸਿਆਸੀ ਪਾਰਟੀਆਂ ਦੇ ਨਾਮਜ਼ਦਗੀ ਪੇਪਰ ਵੀ ਦਾਖ਼ਲ ਨਹੀ ਹੋਣ ਦਿੱਤੇ ਅਤੇ ਸੂਬਾ ਸਰਕਾਰ ਵਲੋਂ ਅਕਾਲੀ ਦਲ ਸਮੇਤ ਹੋਰ ਪਾਰਟੀਆਂ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰਕੇ ਇਹ ਚੋਣਾਂ ਜਿੱਤਣਾ ਚਾਹੁੰਦੀ ਸੀ ਪਰ ਸਰਕਾਰ ਦੀਆਂ ਧੱਕੇਸ਼ਾਹੀਆਂ ਦੇ ਬਾਵਜੂਦ ਵੀ ਅਕਾਲੀ ਦਲ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵੋਟਰਾਂ ਦਾ ਫਤਵਾ ਲੈ ਕੇ ਜਿਤੇਗੀ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਹਲਕਾ ਮਜੀਠਾ ਦੀ ਵਿਧਾਇਕਾ ਬੀਬਾ ਗਨੀਵ ਕੌਰ ਦੀ ਅਗਵਾਈ ’ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿਚ ਕੱਥੂਨੰਗਲ ਵਿਖੇ ਵਿਸ਼ਾਲ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ ਗਿਆ। ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਸੂਬਾ ਸਰਕਾਰ ਨੇ ਵੋਟਾਂ ਵਾਲੇ ਦਿਨ ਕਿਸੇ ਸ੍ਰੋਮਣੀ ਅਕਾਲੀ ਦਲ ਦੇ ਆਗੂ ਜਾਂ ਵਰਕਰ ਨਾਲ ਧੱਕਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸਵ ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਦੀ ਅਗਵਾਈ ’ਚ ਅਕਾਲੀ ਸਰਕਾਰ ਸਮੇਂ ਸੂਬੇ ਦੇ ਲੋਕਾਂ ਨੂੰ ਜਿਹੜੀਆਂ ਸਹੂਲਤਾਂ ਮੁਹੱਈਆ ਕਰਵਾਈਆਂ, ਉਨਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ। ਇਸ ਮੌਕੇ ਕਈ ਆਗੂ ਤੇ ਵਰਕਰ ਮੌਜੂਦ ਸਨ।
;
;
;
;
;
;
;
;