ਯਮੁਨਾ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ, ਕਈ ਬੱਸਾਂ ਸੜ ਕੇ ਸੁਆਹ, ਚਾਰ ਦੀ ਮੌਤ
ਮਥੁਰਾ, 16 ਦਸੰਬਰ- ਅੱਜ ਸਵੇਰੇ ਮਥੁਰਾ ਵਿਚ ਦਿੱਲੀ-ਆਗਰਾ ਐਕਸਪ੍ਰੈਸਵੇਅ 'ਤੇ ਇਕ ਭਿਆਨਕ ਹਾਦਸਾ ਵਾਪਰਿਆ ਹੈ।ਸੰਘਣੀ ਧੁੰਦ ਵਿਚ ਸੱਤ ਬੱਸਾਂ ਅਤੇ ਤਿੰਨ ਕਾਰਾਂ ਟਕਰਾ ਗਈਆਂ, ਜਿਸ ਕਾਰਨ ਵਾਹਨਾਂ ਨੂੰ ਅੱਗ ਲੱਗ ਗਈ। ਸੂਚਨਾ ਮਿਲਣ 'ਤੇ ਸਥਾਨਕ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਮੌਕੇ 'ਤੇ ਪਹੁੰਚਿਆ। ਇਸ ਵਿਚ ਚਾਰ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ ਅਤੇ 50 ਤੋਂ ਵੱਧ ਜ਼ਖਮੀ ਹੋਏ ਹਨ। ਫਾਇਰ ਫਾਈਟਰਾਂ ਦੁਆਰਾ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ ਅਤੇ ਐਕਸਪ੍ਰੈਸਵੇਅ ਦੇ ਇਸ ਹਿੱਸੇ 'ਤੇ ਆਵਾਜਾਈ ਨੂੰ ਅਸਥਾਈ ਤੌਰ 'ਤੇ ਰੋਕ ਦਿੱਤਾ ਗਿਆ ਹੈ।
ਮੌਕੇ ’ਤੇ ਮੌਜੂਦ ਵਿਅਕਤੀ ਨੇ ਦੱਸਿਆ ਕਿ ਪਹਿਲਾਂ ਇਕ ਹਾਦਸਾ ਹੋਇਆ, ਉਸ ਤੋਂ ਬਾਅਦ ਅੱਗ ਲੱਗ ਗਈ ਜਿਸ ਨੇ ਤਿੰਨ ਤੋਂ ਛੇ ਬੱਸਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਹਾਦਸੇ ਸਮੇਂ ਬੱਸਾਂ ਪੂਰੀ ਤਰ੍ਹਾਂ ਭਰੀਆਂ ਹੋਈਆਂ ਸਨ। ਮਥੁਰਾ ਦੇ ਐਸ.ਐਸ.ਪੀ. ਨੇ ਹਾਦਸੇ ਬਾਰੇ ਦੱਸਿਆ ਕਿ ਹਾਦਸੇ ਕਾਰਨ ਘਟਨਾ ਸਥਾਨ 'ਤੇ ਹਫੜਾ-ਦਫੜੀ ਮਚ ਗਈ। ਰਾਹਤ ਅਤੇ ਬਚਾਅ ਕਾਰਜ ਲਗਭਗ ਪੂਰੇ ਹੋ ਗਏ ਹਨ। ਹੁਣ ਤੱਕ ਚਾਰ ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ, ਜਦੋਂ ਕਿ 25 ਜ਼ਖਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਸਾਰਿਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
;
;
;
;
;
;
;
;
;