ਬੈਂਕ ਮੈਨੇਜਰ ਤੋਂ ਫਿਰੌਤੀ ਮੰਗਣ ਵਾਲਾ ਵਿਅਕਤੀ ਸਰਦੂਲਗੜ੍ਹ ਪੁਲਿਸ ਵਲੋਂ ਗ੍ਰਿਫ਼ਤਾਰ
ਸਰਦੂਲਗੜ੍ਹ ,18 ਦਸੰਬਰ (ਜੀ. ਐਮ. ਅਰੋੜਾ) -ਥਾਣਾ ਸਰਦੂਲਗੜ੍ਹ ਦੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿਚ ਤੁਰੰਤ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਗਣੇਸ਼ਵਰ ਕੁਮਾਰ ਸ਼ਰਮਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਖੇਤੀਬਾੜੀ ਵਿਕਾਸ ਬੈਂਕ ਸਰਦੂਲਗੜ੍ਹ ਵਿਚ ਤਾਇਨਾਤ ਬੈਂਕ ਮੈਨੇਜਰ ਕੋਲ ਇਕ ਅਣਪਛਾਤੇ ਵਿਅਕਤੀ ਵਲੋਂ ਫੋਨ ਰਾਹੀਂ ਫਿਰੌਤੀ ਦੀ ਮੰਗ ਕੀਤੀ ਗਈ। ਫ਼ੋਨ ਕਰਨ ਵਾਲੇ ਨੇ ਬੈਂਕ ਮੈਨੇਜਰ ਨੂੰ ਗੰਭੀਰ ਧਮਕੀਆਂ ਦਿੰਦਿਆਂ 25 ਲੱਖ ਰੁਪਏ ਦੀ ਮੰਗ ਕੀਤੀ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਤਕਨੀਕੀ ਜਾਂਚ ਅਤੇ ਖ਼ੁਫ਼ੀਆ ਸੂਚਨਾਵਾਂ ਦੇ ਆਧਾਰ 'ਤੇ ਪੁਲਿਸ ਨੇ ਫਿਰੌਤੀ ਮੰਗਣ ਵਾਲੇ ਵਿਅਕਤੀ ਦੀ ਪਛਾਣ ਕਰਕੇ ਜਗਪਾਲ ਸਿੰਘ, ਵਾਸੀ ਪਿੰਡ ਸਾਧੂਵਾਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਤੋਂ ਪੁੱਛਗਿੱਛ ਜਾਰੀ ਹੈ ਅਤੇ ਮਾਮਲੇ ਨਾਲ ਜੁੜੇ ਹੋਰ ਤੱਥਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
;
;
;
;
;
;
;
;