ਨੌਜਵਾਨ ਵਲੋਂ ਗੋਲੀ ਮਾਰ ਕੇ ਔਰਤ ਦੀ ਹੱਤਿਆ
ਲੁਧਿਆਣਾ, 20 ਦਸੰਬਰ (ਪਰਮਿੰਦਰ ਸਿੰਘ ਆਹੂਜਾ) - ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰੂ ਤੇਗ ਬਹਾਦਰ ਨਗਰ ਵਿਚ ਅੱਜ ਦਿਨ ਦਿਹਾੜੇ ਇਕ ਨੌਜਵਾਨ ਨੇ ਘਰ ਅੰਦਰ ਜਬਰੀ ਦਾਖ਼ਲ ਹੋ ਕੇ ਇਕ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖਤ ਪੂਨਮ ਪਾਂਡੇ ਵਜੋਂ ਕੀਤੀ ਗਈ ਹੈ। ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ ਸੀ, ਜਿਥੇ ਕਿ ਡਾਕਟਰਾਂ ਨੇ ਮ੍ਰਿਤਕ ਕਰਾਰ ਦੇ ਦਿੱਤਾ। ਸੂਚਨਾ ਮਿਲਦਿਆਂ ਹੀ ਥਾਣਾ ਜਮਾਲਪੁਰ ਦੀ ਐਸ.ਐਚ.ਓ. ਬਲਵਿੰਦਰ ਕੌਰ ਅਤੇ ਹੋਰ ਉੱਚ ਅਧਿਕਾਰੀ ਮੌਕੇ 'ਤੇ ਪਹੁੰਚੇ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦਿਨ ਦਿਹਾੜੇ ਹੋਈ ਇਸ ਹੱਤਿਆ ਕਾਰਨ ਇਲਾਕੇ ਵਿਚ ਡਰ ਤੇ ਦਹਿਸ਼ਤ ਦਾ ਮਾਹੌਲ ਹੈ।
;
;
;
;
;
;
;
;