ਅਗਸਤਾ ਵੈਸਟਲੈਂਡ ਕੇਸ : ਅਦਾਲਤ ਵਲੋਂ ਦੋਸ਼ੀ ਕ੍ਰਿਸ਼ਚੀਅਨ ਮਿਸ਼ੇਲ ਜੇਮਸ ਵਲੋਂ ਦਾਇਰ ਅਰਜ਼ੀ 'ਤੇ ਫ਼ੈਸਲਾ ਰਾਖਵਾਂ
ਨਵੀਂ ਦਿੱਲੀ, 22 ਦਸੰਬਰ - ਰਾਊਜ਼ ਐਵੇਨਿਊ ਅਦਾਲਤ ਨੇ ਦੋਸ਼ੀ ਕ੍ਰਿਸ਼ਚੀਅਨ ਮਿਸ਼ੇਲ ਜੇਮਸ ਵਲੋਂ ਦਾਇਰ ਅਰਜ਼ੀ 'ਤੇ ਫ਼ੈਸਲਾ ਰਾਖਵਾਂ ਰੱਖ ਲਿਆ। ਉਸ ਨੇ ਅਗਸਤਾ ਵੈਸਟਲੈਂਡ ਹੈਲੀਕਾਪਟਰ ਸੀਬੀਆਈ ਮਾਮਲੇ ਵਿਚ ਜ਼ਮਾਨਤ ਦੀਆਂ ਸ਼ਰਤਾਂ ਨੂੰ ਸੋਧਣ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ। ਅਦਾਲਤ 23 ਦਸੰਬਰ ਨੂੰ ਫ਼ੈਸਲਾ ਸੁਣਾਉਣ ਵਾਲੀ ਹੈ।ਸ਼ਨੀਵਾਰ ਨੂੰ, ਅਦਾਲਤ ਨੇ ਅਗਸਤਾ ਵੈਸਟਲੈਂਡ ਹੈਲੀਕਾਪਟਰ ਕੇਸ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਕ੍ਰਿਸ਼ਚੀਅਨ ਮਿਸ਼ੇਲ ਜੇਮਸ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ।
;
;
;
;
;
;
;