ਸਰਹਿੰਦ ਜਾ ਰਹੇ ਸ਼ੇਰਪੁਰ ਦੇ ਨੌਜਵਾਨ ਦੀ ਮੌਤ
ਸੰਗਰੂਰ, ਸ਼ੇਰਪੁਰ, 25 ਦਸੰਬਰ (ਮੇਘ ਰਾਜ ਜੋਸ਼ੀ) – ਪੱਤੀ ਖਲੀਲ, ਸ਼ੇਰਪੁਰ ਦੇ 28 ਸਾਲਾ ਨੌਜਵਾਨ ਦੀ ਸਰਹਿੰਦ ਵਿਖੇ ਸ਼ਹੀਦੀ ਜੋੜ ਮੇਲ ਵਿਚ ਸ਼ਿਰਕਤ ਕਰਨ ਜਾਂਦਿਆਂ ਰਸਤੇ ਵਿਚ ਅਚਾਨਕ ਸਿਹਤ ਵਿਗੜਨ ਕਾਰਨ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਘਟਨਾ ਖੰਨਾ ਦੇ ਨੇੜੇ ਵਾਪਰੀ, ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਦਲਵੀਰ ਸਿੰਘ ਗਰੇਵਾਲ ਨੇ ਦੱਸਿਆ ਕਿ ਜਗਦੇਵ ਸਿੰਘ ਪੁੱਤਰ ਸੁਖਵੀਰ ਸਿੰਘ (ਉਮਰ 28 ਸਾਲ) ਆਪਣੇ ਦੋਸਤਾਂ ਨਾਲ ਸਰਹਿੰਦ ਵਿਖੇ ਸ਼ਹੀਦੀ ਜੋੜ ਮੇਲ ਵਿਚ ਸ਼ਾਮਿਲ ਹੋਣ ਲਈ ਜਾ ਰਿਹਾ ਸੀ। ਰਸਤੇ ਵਿਚ ਅਚਾਨਕ ਉਸ ਦੀ ਤਬੀਅਤ ਖਰਾਬ ਹੋ ਗਈ, ਜਿਸ ਉਪਰੰਤ ਉਸ ਨੂੰ ਤੁਰੰਤ ਵਾਪਸ ਪਿੰਡ ਲਿਆਂਦਾ ਗਿਆ ਅਤੇ ਬਾਅਦ ਵਿਚ ਸੰਗਰੂਰ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਘਟਨਾ ਦੀ ਸੂਚਨਾ ਮਿਲਣ ਉਪਰੰਤ ਸ਼ੇਰਪੁਰ ਪੁਲਿਸ ਵਲੋਂ ਮਾਮਲੇ ਵਿਚ ਧਾਰਾ 174 ਅਧੀਨ ਕਾਰਵਾਈ ਕੀਤੀ ਗਈ ਅਤੇ ਪੋਸਟਮਾਰਟਮ ਦੀ ਕਾਰਵਾਈ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ। ਨੌਜਵਾਨ ਦੀ ਅਚਾਨਕ ਮੌਤ ਨਾਲ ਪਰਿਵਾਰ ਤੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ ।
;
;
;
;
;
;
;