JALANDHAR WEATHER

ਸਾਹਿਬਜ਼ਾਦੇ ਹਨ ਅਦੁੱਤੀ ਸ਼ਹਾਦਤ ਦੀ ਮਿਸਾਲ- ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 26 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ 'ਵੀਰ ਬਾਲ ਦਿਵਸ' ਦੇ ਰਾਸ਼ਟਰੀ ਪ੍ਰੋਗਰਾਮ ਵਿਚ ਹਿੱਸਾ ਲਿਆ ਤੇ ਬੱਚਿਆਂ ਨੂੰ ਸੰਬੋਧਨ ਕੀਤਾ। ਭਾਰਤ ਮੰਡਪਮ ਵਿਖੇ ਹੋਣ ਵਾਲੇ ਸਮਾਗਮ ਤੋਂ ਪਹਿਲਾਂ, ਪ੍ਰਧਾਨ ਮੰਤਰੀ ਨੇ ਉਨ੍ਹਾਂ ਬੱਚਿਆਂ ਨਾਲ ਵੀ ਗੱਲਬਾਤ ਕੀਤੀ ਜਿਨ੍ਹਾਂ ਨੂੰ ਇਸ ਸਾਲ ਬਹਾਦਰੀ ਪੁਰਸਕਾਰ ਦਿੱਤੇ ਗਏ ਸਨ। ਬੱਚਿਆਂ ਨਾਲ ਉਨ੍ਹਾਂ ਦੀ ਮੁਲਾਕਾਤ ਦਾ ਇਕ ਵੀਡੀਓ ਵੀ ਸਾਹਮਣੇ ਆਇਆ ਹੈ।

ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਦੇਸ਼ ਵੀਰ ਬਾਲ ਦਿਵਸ ਮਨਾ ਰਿਹਾ ਹੈ। ਅੱਜ ਅਸੀਂ ਉਨ੍ਹਾਂ ਬਹਾਦਰ ਸਾਹਿਬਜ਼ਾਦਿਆਂ ਨੂੰ ਯਾਦ ਕਰ ਰਹੇ ਹਾਂ, ਜੋ ਭਾਰਤ ਦਾ ਮਾਣ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਹਿਬਜ਼ਾਦੇ ਅਦੁੱਤੀ ਸ਼ਹਾਦਤ ਦੀ ਮਿਸਾਲ ਹਨ, ਜੋ ਪੂਰੇ ਮੁਗਲ ਸਮਰਾਟ ਅੱਗੇ ਚੱਟਾਨ ਵਾਂਗ ਖੜ੍ਹੇ ਰਹੇ। ਉਨ੍ਹਾਂ ਅੱਗੇ ਕਿਹਾ ਕਿ ਸਾਹਿਬਜ਼ਾਦਿਆਂ ਨੇ ਉਮਰ ਤੇ ਅਵਸਥਾ ਦੀਆਂ ਸਾਰੀਆਂ ਹੱਦਾਂ ਨੂੰ ਤੋੜ ਦਿੱਤਾ ਤੇ ਜਾਬਰ ਮੁਗਲ ਸਲਤਨਤ ਅੱਗੇ ਖੜ੍ਹੇ ਰਹੇ।

ਉਨ੍ਹਾਂ ਅੱਗੇ ਕਿਹਾ ਕਿ ਜਦੋਂ ਵੀ ਇਹ ਦਿਨ 26 ਦਸੰਬਰ ਆਉਂਦਾ ਹੈ ਤਾਂ ਮੈਨੂੰ ਸੰਤੁਸ਼ਟੀ ਦੀ ਭਾਵਨਾ ਮਹਿਸੂਸ ਹੁੰਦੀ ਹੈ ਕਿ ਸਾਡੀ ਸਰਕਾਰ ਨੇ ਸਾਹਿਬਜ਼ਾਦਿਆਂ ਦੀ ਬਹਾਦਰੀ ਤੋਂ ਪ੍ਰੇਰਿਤ ਹੋ ਕੇ ਵੀਰ ਬਾਲ ਦਿਵਸ ਮਨਾਉਣਾ ਸ਼ੁਰੂ ਕਰ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ