ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
ਜੈਤੋ (ਫ਼ਰੀਦਕੋਟ), 26 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ’ ਦੀ ਅਗਵਾਈ ਵਿਚ ਸਥਾਨਕ ਭਾਈ ਜਗਤਾ ਜੀ ਗੁਰਦੁਆਰਾ ਸਾਹਿਬ ਤੋਂ ਅਰੰਭ ਹੋਇਆ। ਨਗਰ ਕੀਰਤਨ ਵਿਚ ‘ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ’ ਵਾਲੀ ਪਾਲਕੀ ਨੂੰ ਫੁੱਲਾਂ ਨਾਲ ਸਜਾਇਆ ਗਿਆ। ਇਸ ਨਗਰ ਕੀਰਤਨ ਦੇ ਅਰੰਭ ਹੋਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਨੇ ਗੁਰੂ ਗ੍ਰੰਥ ਸਾਹਿਬ ਦੇ ਅੱਗੇ ਅਰਦਾਸ ਕੀਤੀ। ਉਪੰਰਤ ਇਹ ਨਗਰ ਕੀਰਤਨ ਆਰੰਭ ਹੋਇਆ ਅਤੇ ਇਸ ਨਗਰ ਕੀਰਤਨ ਵਿਚ ਸ਼ਾਮਿਲ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕੀਤਾ ਗਿਆ। ਇਸ ਨਗਰ ਕੀਰਤਨ ਦੇ ਅੱਗੇ-ਅੱਗੇ ਗੱਤਕਾ ਪਾਰਟੀ ਵਲੋਂ ਗੱਤਕੇ ਖੇਡਿਆਂ ਜਾ ਰਿਹਾ ਸੀ ਜਦਕਿ ਬੀਬੀਆਂ ਅਤੇ ਨੌਜਵਾਨਾਂ ਵਲੋਂ ਸੜਕ ’ਤੇ ਝਾੜੂ ਮਾਰਨ ਦੀ ਸੇਵਾ ਨਿਭਾਈ ਜਾ ਰਹੀ ਸੀ। ਨਗਰ ਕੀਤਰਨ ਦੇ ਸਵਾਗਤ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਸੀ ਅਤੇ ਸੰਗਤਾਂ ਲਈ ਸ਼ਹਿਰ ਨਿਵਾਸੀਆਂ ਵਲੋਂ ਗਰਮਾ-ਗਰਮ ਦੁੱਧ, ਪਕੌੜੇ, ਬਿਸਕੁਟ-ਚਾਹ ਆਦਿ ਦਾ ਲੰਗਰ ਵਰਤਾਇਆ ਜਾ ਰਿਹਾ ਸੀਙ ਇਹ ਨਗਰ ਕੀਰਤਨ ਵੱਖ-ਵੱਖ ਬਾਜਾਰਾਂ, ਜੈਤੋ ਪਿੰਡਾਂ ਦੀਆਂ ਪੱਤੀਆਂ, ਬਾਜਾਖਾਨਾ ਰੋਡ ਅਤੇ ਬਠਿੰਡਾ ਰੋਡ ਤੋਂ ਹੁੰਦਾ ਹੋਇਆ ਵਾਪਸ ਭਾਈ ਜਗਤਾ ਜੀ ਗੁਰਦੁਆਰਾ ਸਾਹਿਬ ਜੈਤੋ ਵਿਖੇ ਸਮਾਪਤ ਹੋਇਆ।
;
;
;
;
;
;
;
;
;