ਗੜ੍ਹਸ਼ੰਕਰ ਨੇੜੇ ਪੁਲਿਸ ਮੁਕਾਬਲੇ ਵਿਚ 3 ਲੁਟੇਰੇ ਕਾਬੂ
ਗੜ੍ਹਸ਼ੰਕਰ, 27 ਦਸੰਬਰ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਨੇੜਲੇ ਪਿੰਡ ਰਾਮਪੁਰ ਬਿਲੜੋ ਦੇ ਜੰਗਲ ਵਿਚ ਪੁਲਿਸ ਮੁਕਾਬਲੇ ਦੌਰਾਨ 3 ਲੁਟੇਰਿਆਂ ਨੂੰ ਕਾਬੂ ਕੀਤਾ ਹੈ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਜੰਗਲ ਦੇ ਇਲਾਕੇ ਵਿਚ ਪੁਲਿਸ ਨੇ ਗਸ਼ਤ ਦੌਰਾਨ ਇਕ ਮੋਟਰਸਾਈਕਲ 'ਤੇ ਸਵਾਰ 3 ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ। ਇਸ ਦੌਰਾਨ ਮੋਟਰਸਾਈਕਲ ਸਵਾਰ ਇਕ ਵਿਅਕਤੀ ਵਲੋਂ ਪੁਲਿਸ 'ਤੇ ਗੋਲੀ ਚਲਾਉਣ ਤੋਂ ਬਾਅਦ ਪੁਲਿਸ ਦੀ ਜਵਾਬੀ ਕਾਰਵਾਈ ਵਿਚ ਇਕ ਮੋਟਰਸਾਈਕਲ ਸਵਾਰ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ। ਪੁਲਿਸ ਨੇ ਜ਼ਖ਼ਮੀ ਵਿਅਕਤੀ ਸਮੇਤ ਤਿੰਨ ਜਣਿਆਂ ਨੂੰ ਕਾਬੂ ਕੀਤਾ ਗਿਆ ਹੈ।
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਜ਼ਿਲ੍ਹਾ ਪੁਲਿਸ ਮੁਖੀ ਹੁਸ਼ਿਆਰਪੁਰ ਸੰਦੀਪ ਮਲਿਕ, ਡੀ.ਐਸ.ਪੀ. ਦਲਜੀਤ ਸਿੰਘ ਖੱਖ ਨੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ। ਕਾਬੂ ਵਿਅਕਤੀ ਮਾਹਿਲਪੁਰ ਵਿਖੇ ਬੀਤੇ ਦਿਨੀਂ ਵਾਪਰੀ ਲੁੱਟ ਦੀ ਘਟਨਾ ਵਿਚ ਸ਼ਾਮਿਲ ਦੱਸੇ ਜਾ ਰਹੇ ਹਨ, ਜਿਨ੍ਹਾਂ ਪਾਸੋਂ ਪੁਲਿਸ ਨੇ ਰਿਵਾਲਵਰ ਵੀ ਬਰਾਮਦ ਕੀਤੇ ਹਨ।
;
;
;
;
;
;
;
;
;