ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਲਏ ਗਏ ਅਹਿਮ ਫ਼ੈਸਲੇ
ਅੰਮ੍ਰਿਤਸਰ, 28 ਦਸੰਬਰ (ਹਰਮਿੰਦਰ ਸਿੰਘ) - ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਵੱਖ ਵੱਖ ਮਾਮਲੇ ਵਿਚਾਰੇ ਗਏ। ਇਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੁੜਗੱਜ ਵਲੋਂ ਮੈਰਿਜ ਪੈਲਸਾਂ, ਫਾਰਮ ਹਾਊਸਾਂ ਨੂੰ ਮੁਬਾਰਕ ਤੌਰ 'ਤੇ ਇਸਤੇਮਾਲ ਕਰਕੇ ਉਥੇ ਆਨੰਦ ਕਾਰਜ ਕਰਵਾਉਣ 'ਤੇ ਪੂਰਨ ਪਾਬੰਦੀ ਲਗਾਉਂਦੇ ਹੋਏ, ਅਜਿਹੇ ਮੈਰਿਜ ਪੈਲਸਾਂ ਦੇ ਮਾਲਕਾਂ ਅਤੇ ਆਨੰਦ ਕਾਰਜ ਕਰਵਾਉਣ ਵਾਲੇ ਗ੍ਰੰਥੀ ਸਿੰਘ ਅਤੇ ਰਾਗੀ ਜਥਿਆਂ ਦੇ ਖ਼ਿਲਾਫ਼ ਪੰਥਕ ਰਵਾਇਤਾਂ ਅਨੁਸਾਰ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਜਥੇਦਾਰ ਹੁਰਾਂ ਵਲੋਂ ਗੁਰੂ ਸਾਹਿਬਾਨ, ਸ਼ਹੀਦ ਸਿੰਘਾਂ ਦੇ ਅਧਾਰਤ ਐਨੀਮੇਸ਼ਨ ਫਿਲਮਾਂ ਅਤੇ ਏਆਈ ਦੀ ਵਰਤੋਂ ਕਰਨ 'ਤੇ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ।
;
;
;
;
;
;
;