JALANDHAR WEATHER

ਮਹਿਲ ਕਲਾਂ ਪੁਲਿਸ ਨੇ ਚਾਈਨਾ ਡੋਰ ਖ਼ਿਲਾਫ਼ ਮੁਹਿੰਮ ਕੀਤੀ ਤੇਜ਼

ਮਹਿਲ ਕਲਾਂ, 28 ਦਸੰਬਰ (ਅਵਤਾਰ ਸਿੰਘ ਅਣਖੀ) - ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ’ਤੇ ਰੋਕ ਲਗਾਉਣ ਲਈ ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਸਰਬਜੀਤ ਸਿੰਘ ਰੰਗੀਆਂ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਮਹਿਲ ਕਲਾਂ ਦੇ ਵੱਖ-ਵੱਖ ਬਾਜ਼ਾਰਾਂ ’ਚ ਦੁਕਾਨਾਂ ’ਤੇ ਅਚਾਨਕ ਚੈਕਿੰਗ ਕੀਤੀ ਗਈ।ਇਸ ਦੌਰਾਨ ਥਾਣਾ ਮੁਖੀ ਸਰਬਜੀਤ ਸਿੰਘ ਨੇ ਦੁਕਾਨਦਾਰਾਂ ਨੂੰ ਸਖ਼ਤ ਹਿਦਾਇਤਾਂ ਜਾਰੀ ਕਰਦਿਆਂ ਕਿਹਾ ਗਿਆ ਕਿ ਚਾਈਨਾ ਡੋਰ ਦੀ ਵਿਕਰੀ ਗ਼ੈਰਕਾਨੂੰਨੀ ਹੈ। ਇਸ ਨਾਲ ਮਨੁੱਖੀ ਜਾਨਾਂ ਨੂੰ ਭਾਰੀ ਖ਼ਤਰਾ ਪੈਦਾ ਹੁੰਦਾ ਹੈ। ਉਨ੍ਹਾ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਚਾਈਨਾ ਡੋਰ ਜਾਂ ਹੋਰ ਨੁਕਸਾਨਦਾਇਕ ਡੋਰ ਵੇਚਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਕੇ ਕਾਨੂੰਨ ਦੀ ਪਾਲਣਾ ਯਕੀਨੀ ਬਣਾਉਣ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਚਾਈਨਾ ਡੋਰ ਕਾਰਨ ਪਹਿਲਾਂ ਵੀ ਕਈ ਹਾਦਸੇ ਵਾਪਰ ਚੁੱਕੇ ਹਨ, ਜਿਸ ਵਿਚ ਲੋਕ ਜ਼ਖ਼ਮੀ ਹੋਣ ਦੇ ਨਾਲ-ਨਾਲ ਜਾਨੀ ਨੁਕਸਾਨ ਵੀ ਹੋਇਆ ਹੈ। ਇਸ ਲਈ ਭਵਿੱਖ ਵਿਚ ਜੇਕਰ ਕੋਈ ਵੀ ਵਿਅਕਤੀ ਚਾਈਨਾ ਡੋਰ ਦੀ ਵਿਕਰੀ ਜਾਂ ਸਟਾਕ ਕਰਦਾ ਪਾਇਆ ਗਿਆ ਤਾਂ ਉਸ ਦੇ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।ਪੁਲਿਸ ਵਲੋਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਗਈ। ਕਿ ਉਹ ਸੁਰੱਖਿਅਤ ਪਤੰਗ ਡੋਰ ਦੀ ਵਰਤੋਂ ਕਰਨ ਅਤੇ ਜੇਕਰ ਕਿਸੇ ਨੂੰ ਚਾਈਨਾ ਡੋਰ ਵੇਚਣ ਜਾਂ ਵਰਤਣ ਬਾਰੇ ਜਾਣਕਾਰੀ ਮਿਲੇ, ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ