ਮਨਾਲੀ ’ਚ ਹਥਿਆਰ ਲਿਆਉਣ ’ਤੇ ਪਾਬੰਦੀ
ਮਨਾਲੀ, 29 ਦਸੰਬਰ- ਦੇਸ਼ ਭਰ ਤੋਂ ਨਵੇਂ ਸਾਲ ਦੇ ਜਸ਼ਨਾਂ ਲਈ ਮਨਾਈ ਜਾਣ ਵਾਲੇ ਸੈਲਾਨੀ ਆਪਣੇ ਨਾਲ ਹਥਿਆਰ ਨਹੀਂ ਲਿਆ ਸਕਣਗੇ। ਕੁੱਲੂ ਜ਼ਿਲ੍ਹਾ ਪ੍ਰਸ਼ਾਸਨ ਨੇ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਜਿਸ ਵਿਚ ਹਥਿਆਰਾਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ। ਇਹ ਪਾਬੰਦੀ ਪੁਲਿਸ, ਅਰਧ ਸੈਨਿਕ ਬਲਾਂ ਅਤੇ ਡਿਊਟੀ 'ਤੇ ਤਾਇਨਾਤ ਫੌਜ ਦੇ ਜਵਾਨਾਂ ਨੂੰ ਛੱਡ ਕੇ ਸਾਰੇ ਵਿਅਕਤੀਆਂ 'ਤੇ ਲਾਗੂ ਹੋਵੇਗੀ।
ਡੀ.ਸੀ. ਕੁੱਲੂ ਵਲੋਂ ਜਾਰੀ ਇਕ ਨੋਟੀਫਿਕੇਸ਼ਨ ਦੇ ਅਨੁਸਾਰ ਸੈਲਾਨੀ 2 ਜਨਵਰੀ, 2026 ਤੱਕ ਮਨਾਲੀ ਵਿਚ ਆਪਣੇ ਲਾਇਸੈਂਸਸ਼ੁਦਾ ਹਥਿਆਰ ਵੀ ਨਹੀਂ ਲਿਆ ਸਕਣਗੇ। ਇਹ ਫੈਸਲਾ ਕੁੱਲੂ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਜਨਤਕ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਲਿਆ ਗਿਆ ਸੀ।
ਕੁੱਲੂ ਡੀ.ਸੀ. ਨੇ ਕਿਹਾ ਗਿਆ ਹੈ ਕਿ ਨਵੇਂ ਸਾਲ ਦੌਰਾਨ ਵੱਡੀ ਗਿਣਤੀ ਵਿਚ ਸੈਲਾਨੀਆਂ ਦੇ ਮਨਾਲੀ ਆਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਐਸ.ਡੀ.ਐਮ. ਮਨਾਲੀ ਦੀ ਬੇਨਤੀ 'ਤੇ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਦੰਡ ਸੰਹਿਤਾ 2023 ਦੀ ਧਾਰਾ 223 ਤਹਿਤ ਹੁਕਮ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
;
;
;
;
;
;
;