ਜਲੰਧਰ ਦੇ ਡੀ.ਸੀ.ਪੀ. ਨਰੇਸ਼ ਡੋਗਰਾ ਦਾ ਤਬਾਦਲਾ, ਫਾਜ਼ਿਲਕਾ ਵਿਚ ਏ.ਆਈ.ਜੀ. ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨਿਯੁਕਤ
ਜਲੰਧਰ, 31 ਦਸੰਬਰ- ਪੰਜਾਬ ਸਰਕਾਰ ਲਗਾਤਾਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਰਹੀ ਹੈ। ਜਲੰਧਰ ਪੁਲਿਸ ਵਿਭਾਗ ਵਿਚ ਪ੍ਰਸ਼ਾਸਕੀ ਫੇਰਬਦਲ ਦੇ ਹਿੱਸੇ ਵਜੋਂ ਜਲੰਧਰ ਦੇ ਡੀ.ਸੀ.ਪੀ. ਨਰੇਸ਼ ਡੋਗਰਾ ਦਾ ਤਬਾਦਲਾ ਕੀਤਾ ਗਿਆ ਹੈ। ਉਨ੍ਹਾਂ ਨੂੰ ਏ.ਆਈ.ਜੀ., ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਫ਼ਾਜ਼ਿਲਕਾ ਨਿਯੁਕਤ ਕੀਤਾ ਗਿਆ ਹੈ।
ਡੀ.ਸੀ.ਪੀ. ਨਰੇਸ਼ ਡੋਗਰਾ ਨੇ ਜਲੰਧਰ ਵਿਚ ਰਹਿੰਦਿਆਂ ਕਈ ਮਹੱਤਵਪੂਰਨ ਪੁਲਿਸਿੰਗ ਮਾਮਲਿਆਂ ਵਿਚ ਸਰਗਰਮ ਭੂਮਿਕਾ ਨਿਭਾਈ। ਉਨ੍ਹਾਂ ਦੇ ਤਬਾਦਲੇ ਤੋਂ ਬਾਅਦ ਜਲਦੀ ਹੀ ਜਲੰਧਰ ਪੁਲਿਸ ਪ੍ਰਸ਼ਾਸਨ ਵਿਚ ਨਵਾਂ ਡੀ.ਸੀ.ਪੀ. ਨਿਯੁਕਤ ਕੀਤਾ ਜਾ ਸਕਦਾ ਹੈ। ਨਰੇਸ਼ ਡੋਗਰਾ ਨੇ ਕਿਹਾ ਕਿ ਉਹ ਵਿਭਾਗ ਵਲੋਂ ਉਨ੍ਹਾਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਇਮਾਨਦਾਰੀ ਨਾਲ ਨਿਭਾਉਣਗੇ। ਪੰਜਾਬ ਅਪਰਾਧ 'ਤੇ ਨਕੇਲ ਕੱਸੀ ਜਾਵੇਗੀ
;
;
;
;
;
;
;
;