ਮਾਘੀ ਜੋੜ ਮੇਲੇ 'ਤੇ ਭਾਜਪਾ ਪਹਿਲੀ ਵਾਰ ਕਰੇਗੀ ਸਿਆਸੀ ਕਾਨਫਰੰਸ-ਚੀਮਾ
ਸ੍ਰੀ ਮੁਕਤਸਰ ਸਾਹਿਬ ,31 ਦਸੰਬਰ (ਰਣਜੀਤ ਸਿੰਘ ਢਿੱਲੋਂ)-ਮਾਘੀ ਜੋੜ ਮੇਲੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਭਾਜਪਾ ਵਲੋਂ ਪਹਿਲੀ ਵਾਰ ਸਿਆਸੀ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਸੰਬੰਧੀ ਸ੍ਰੀ ਮੁਕਤਸਰ ਸਾਹਿਬ ਪੁੱਜੇ ਭਾਜਪਾ ਦੇ ਸੂਬਾ ਉਪ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਨੇ ਦੱਸਿਆ ਕਿ ਮਾਘੀ ਦੇ ਦਿਹਾੜੇ ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਲੰਮੇ ਸਮੇਂ ਤੋਂ ਸਿਆਸੀ ਪਾਰਟੀਆਂ ਕਾਨਫਰੰਸਾਂ ਕਰਦੀਆਂ ਆ ਰਹੀਆਂ ਹਨ। ਇਸ ਵਾਰ ਭਾਜਪਾ ਨੇ ਵੀ ਪਹਿਲੀ ਵਾਰ ਸਿਆਸੀ ਕਾਨਫਰੰਸ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੀ ਤਿਆਰੀ ਸੰਬੰਧੀ ਅੱਜ ਜ਼ਿਲ੍ਹਾ ਲੀਡਰਸ਼ਿਪ ਨਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਇਸ ਮੌਕੇ ਭਾਜਪਾ ਦੇ ਜ਼ਿਲ੍ਹੇ ਦੇ ਆਗੂ ਹਾਜ਼ਰ ਸਨ।
;
;
;
;
;
;
;
;
;