ਅੱਜ ਤੋਂ 111 ਰੁਪਏ ਵਧੀ ਵਪਾਰਕ ਗੈਸ ਸਿਲੰਡਰ ਦੀ ਕੀਮਤ
ਨਵੀਂ ਦਿੱਲੀ, 1 ਜਨਵਰੀ – ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲ.ਪੀ.ਜੀ. ਗੈਸ ਸਿਲੰਡਰਾਂ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। 19 ਕਿਲੋਗ੍ਰਾਮ ਵਪਾਰਕ ਐਲ.ਪੀ.ਜੀ. ਗੈਸ ਸਿਲੰਡਰ ਦੀ ਕੀਮਤ 111 ਰੁਪਏ ਵਧਾਈ ਗਈ ਹੈ, ਜੋ ਅੱਜ 1 ਜਨਵਰੀ ਤੋਂ ਲਾਗੂ ਹੋਵੇਗੀ। ਦਿੱਲੀ ਵਿਚ 19 ਕਿਲੋਗ੍ਰਾਮ ਵਪਾਰਕ ਐਲ.ਪੀ.ਜੀ. ਸਿਲੰਡਰ ਦੀ ਪ੍ਰਚੂਨ ਵਿਕਰੀ ਕੀਮਤ ਹੁਣ ਅੱਜ ਤੋਂ 1691.50 ਰੁਪਏ ਹੈ। 5 ਕਿਲੋਗ੍ਰਾਮ ਐਫ.ਟੀ.ਐਲ. ਦੀਆਂ ਕੀਮਤਾਂ ਵਿਚ ਵੀ 27 ਰੁਪਏ ਦਾ ਵਾਧਾ ਕੀਤਾ ਗਿਆ ਹੈ।
14.2 ਕਿਲੋਗ੍ਰਾਮ ਦੇ ਘਰੇਲੂ ਐਲ.ਪੀ.ਜੀ. ਸਿਲੰਡਰਾਂ ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ।
;
;
;
;
;
;
;