JALANDHAR WEATHER

ਮਿੰਟੂ ਗੁਰੂਸਰੀਆ ਤੇ ਮਨਿੰਦਰਜੀਤ ਸਿੱਧੂ ਵਿਰੁੱਧ ਕੇਸ ਦਰਜ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਦਾ ਟਵੀਟ

ਚੰਡੀਗੜ੍ਹ, 1 ਜਨਵਰੀ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕਿਹਾ ਕਿ ‘ਆਪ’ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦ ਪੱਤਰਕਾਰਾਂ ਅਤੇ ਕਾਰਕੁਨਾਂ ਵਿਰੁੱਧ ਦਮਨ ਸ਼ੁਰੂ ਕਰ ਦਿੱਤਾ ਹੈ ਜੋ ਲਗਾਤਾਰ ਆਪਣਾ ਪੰਜਾਬੀ ਵਿਰੋਧੀ ਚਿਹਰਾ ਬੇਨਕਾਬ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਰ.ਟੀ.ਆਈ. ਕਾਰਕੁਨ ਮਨਿਕ ਗੋਇਲ, ਆਈ.ਵਰਲਡ ਟੀ.ਵੀ. ਦੇ ਪੱਤਰਕਾਰ ਮਿੰਟੂ ਗੁਰੂਸਰੀਆ ਅਤੇ ਲੋਕ ਆਵਾਜ਼ ਟੀ.ਵੀ. ਦੇ ਮਨਿੰਦਰਜੀਤ ਸਿੱਧੂ ਵਿਰੁੱਧ ਝੂਠਾ ਕੇਸ ਦਰਜ ਕਰਨਾ ਆਜ਼ਾਦ ਮੀਡੀਆ ਦੀ ਆਵਾਜ਼ ਨੂੰ ਦਬਾਉਣ ਅਤੇ ‘ਆਪ’ ਪੰਜਾਬ ਸਰਕਾਰ ਦੀਆਂ ਅਸਫ਼ਲਤਾਵਾਂ ਨੂੰ ਛੁਪਾਉਣ ਦੀ ਇਕ ਬੇਤੁਕੀ ਕੋਸ਼ਿਸ਼ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਇਹ ਸਭ ‘ਆਪ’ ਦਿੱਲੀ ਹਾਈ ਕਮਾਂਡ ਦੇ ਇਸ਼ਾਰੇ 'ਤੇ ਕੀਤਾ ਜਾ ਰਿਹਾ ਹੈ ਕਿਉਂਕਿ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਅਹਿਸਾਸ ਹੈ ਕਿ ਉਨ੍ਹਾਂ ਦਾ ਅਸਲੀ ਚਿਹਰਾ ਬੇਨਕਾਬ ਹੋ ਗਿਆ ਹੈ ਅਤੇ ਪੰਜਾਬੀ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਸੁੱਟਣ ਲਈ ਤਿਆਰ ਹੋ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਇਸ ਅਣ-ਐਲਾਨੀ ਐਮਰਜੈਂਸੀ ਦੀ ਨਿੰਦਾ ਕਰਦਾ ਹੈ। ਅਸੀਂ ਪ੍ਰਭਾਵਿਤ ਪੱਤਰਕਾਰਾਂ ਅਤੇ ਆਰ.ਟੀ.ਆਈ. ਕਾਰਕੁਨ ਨਾਲ ਇਕਜੁੱਟਤਾ ਵਿਚ ਖੜ੍ਹੇ ਹਾਂ ਅਤੇ ਇਸ ਬਦਨੀਤੀਪੂਰਨ ਐਫ਼.ਆਈ.ਆਰ. ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦੇ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ