JALANDHAR WEATHER

ਅੰਮ੍ਰਿਤਸਰ ਦੇ ਸੀਨੀਅਰਪੱਤਰਕਾਰ ਹਰਜੀਤ ਸਿੰਘ ਗਰੇਵਾਲ ਦਾ ਸੜਕ ਹਾਦਸੇ ’ਚ ਦਿਹਾਂਤ

ਅਟਾਰੀ ਸਰਹੱਦ,3 ਜਨਵਰੀ (ਰਾਜਿੰਦਰ ਸਿੰਘ ਰੂਬੀ)- ਅੰਮ੍ਰਿਤਸਰ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿਚ‌ ਪਿਛਲੇ ਲੰਮੇ ਸਮੇਂ ਤੋਂ ਨਿਰਪੱਖ ਪੱਤਰਕਾਰੀ ਕਰਦੇ ਹੋਏ ਵਿਚਰਨ ਵਾਲੀ ਸੀਨੀਅਰ ਪੱਤਰਕਾਰ ਹਰਜੀਤ ਸਿੰਘ ਗਰੇਵਾਲ ਦਾ ਅੰਮ੍ਰਿਤਸਰ ਸ਼ਹਿਰ ਅੰਦਰ ਤੇਜ਼ ਰਫ਼ਤਾਰ ਟਰੱਕ ਨੇ ਬੁਰੀ ਤਰ੍ਹਾਂ ਕੁਚਲ ਦਿੱਤਾ, ਜਿਸ ਦੇ ਨਤੀਜੇ ਵਜੋਂ ਸੀਨੀਅਰ ਪੱਤਰਕਾਰ ਮੌਕੇ ’ਤੇ ਅਕਾਲ ਚਲਾਣਾ ਕਰ ਗਏ ਹਨ।

ਇਥੇ ਦੱਸਣ ਯੋਗ ਹੈ ਕਿ ਸੀਨੀਅਰ ਪੱਤਰਕਾਰ ਹਰਦੀਪ ਸਿੰਘ ਗਰੇਵਾਲ ਨੂੰ ਖਬਰ ਦੀ ਕਵਰੇਜ ਲਈ ਏਅਰਪੋਰਟ ਰੋਡ ’ਤੇ ਜਾਂਦਿਆਂ ਨੂੰ ਤੇਜ਼ ਰਫਤਾਰ ਟਰੱਕ ਨੇ ਦਰੜ ਦਿੱਤਾ ਤੇ ਖਬਰ ਮਿਲਣ ਤੱਕ ਡਰਾਈਵਰ ਤੇ ਉਸ ਦੇ ਸਹਾਇਕ ਨੂੰ ਸਥਾਨਕ ਲੋਕਾਂ ਵਲੋਂ ਗ੍ਰਿਫਤਾਰ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ I ਸੀਨੀਅਰ ਪੱਤਰਕਾਰ ਹਰਜੀਤ ਸਿੰਘ ਗਰੇਵਾਲ ਦੀ ਹੋਈ ਬੇ-ਵਕਤੀ ਮੌਤ ’ਤੇ ਅੰਮ੍ਰਿਤਸਰ ਪ੍ਰੈਸ ਕਲੱਬ ਦੇ ਸਮੂਹ ਅਹੁਦੇਦਾਰਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ