JALANDHAR WEATHER

ਆਈਆਰਸੀਟੀਸੀ ਘੁਟਾਲਾ ਮਾਮਲਾ: ਲਾਲੂ ਪ੍ਰਸਾਦ ਯਾਦਵ ਨੇ ਦੋਸ਼ ਤੈਅ ਕਰਨ ਵਿਰੁੱਧ ਖੜਕਾਇਆ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ

 ਨਵੀਂ ਦਿੱਲੀ, 3 ਦਸੰਬਰ - ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੇ ਕਥਿਤ ਆਈਆਰਸੀਟੀਸੀ ਘੁਟਾਲੇ ਵਿਚ ਉਨ੍ਹਾਂ ਵਿਰੁੱਧ ਭ੍ਰਿਸ਼ਟਾਚਾਰ ਅਤੇ ਅਪਰਾਧਿਕ ਸਾਜ਼ਿਸ਼ ਦੇ ਦੋਸ਼ ਤੈਅ ਕਰਨ ਵਾਲੇ ਹੇਠਲੀ ਅਦਾਲਤ ਦੇ ਹੁਕਮ ਨੂੰ ਚੁਣੌਤੀ ਦਿੰਦੇ ਹੋਏ ਦਿੱਲੀ ਹਾਈ ਕੋਰਟ ਦਾ ਰੁਖ਼ ਕੀਤਾ ਹੈ।
ਪਟੀਸ਼ਨ ਸੋਮਵਾਰ ਨੂੰ ਜਸਟਿਸ ਸਵਰਣ ਕਾਂਤਾ ਸ਼ਰਮਾ ਦੇ ਸਾਹਮਣੇ ਸੁਣਵਾਈ ਲਈ ਸੂਚੀਬੱਧ ਹੈ।ਅਕਤੂਬਰ 2025 ਵਿਚ, ਹੇਠਲੀ ਅਦਾਲਤ ਨੇ ਇੰਡੀਅਨ ਰੇਲਵੇ ਕੇਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ ਦੁਆਰਾ ਟੈਂਡਰ ਦੇਣ ਵਿਚ ਕਥਿਤ ਬੇਨਿਯਮੀਆਂ ਦੇ ਸੰਬੰਧ ਵਿੱ ਲਾਲੂ ਪ੍ਰਸਾਦ ਯਾਦਵ ਵਿਰੁੱਧ ਦੋਸ਼ ਤੈਅ ਕੀਤੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ