JALANDHAR WEATHER

ਜਸਕਰਨ ਸਿੰਘ ਰਿਆੜ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦਾ ਬੁਲਾਰਾ ਨਿਯੁਕਤ

ਅਜਨਾਲਾ (ਅੰਮ੍ਰਿਤਸਰ), 3 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਵਿਧਾਨ ਸਭਾ ਹਲਕਾ ਅਜਨਾਲਾ ਨਾਲ ਸੰਬੰਧਿਤ ਪੰਜਾਬ ਦੇ ਨਾਮਵਰ ਗਾਇਕ ਤੇ ਅਗਾਂਹਵਧੂ ਨੌਜਵਾਨ ਜਸਕਰਨ ਸਿੰਘ ਰਿਆੜ ਜੋ ਕਿ ਪਿਛਲੇ ਦਿਨੀਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋ ਗਏ ਸਨ ਨੂੰ ਪਾਰਟੀ ਵਲੋਂ ਅਹਿਮ ਜਿੰਮੇਵਾਰੀ ਦਿੰਦਿਆਂ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਬੁਲਾਰੇ ਵਜੋਂ ਪਹਿਲੀ ਜਿੰਮੇਵਾਰੀ ਮਿਲਣ ਉਪਰੰਤ 'ਅਜੀਤ' ਨਾਲ ਗੱਲਬਾਤ ਕਰਦਿਆਂ ਜਸਕਰਨ ਸਿੰਘ ਰਿਆੜ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਪ੍ਰਮੁੱਖ ਆਗੂ ਤੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸ਼ੇਮ ਸਿੰਘ ਸਮੇਤ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਉੱਪਰ ਵਿਸ਼ਵਾਸ ਕਰਕੇ ਪਾਰਟੀ ਵਲੋਂ ਜੋ ਜਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਉੱਚ ਬੁਲੰਦੀਆਂ 'ਤੇ ਲਿਜਾਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਦਿਨ ਰਾਤ ਇਕ ਕਰ ਦੇਣਗੇ। ਜ਼ਿਕਰਯੋਗ ਹੈ ਕਿ ਸਰਹੱਦੀ ਕਸਬਾ ਅਜਨਾਲਾ ਦੇ ਐਨ ਨਾਲ ਲੱਗਦੇ ਪਿੰਡ ਰਿਆੜ ਦੇ ਜੰਮਪਲ ਅਗਾਂਹਵਧੂ ਨੌਜਵਾਨ ਜਸਕਰਨ ਸਿੰਘ ਰਿਆੜ ਜਿਥੇ ਸਾਫ਼ ਸੁਥਰੀ ਪੰਜਾਬੀ ਗਾਇਕੀ ਵਿਚ ਆਪਣਾ ਨਾਮ ਚਮਕਾ ਰਹੇ ਹਨ ਉੱਥੇ ਵੱਖ-ਵੱਖ ਮੁੱਦਿਆਂ ਨੂੰ ਚੁੱਕਣ ਤੋਂ ਇਲਾਵਾ ਬੇਬਾਕੀ ਨਾਲ ਬੋਲਣ ਲਈ ਵੀ ਹਮੇਸ਼ਾ ਅੱਗੇ ਰਹਿੰਦੇ ਹਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ