ਤੇਜਿੰਦਰ ਸਿੰਘ ਢਿੱਲੋਂ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦਾ ਬੁਲਾਰਾ ਨਿਯੁਕਤ
ਸ੍ਰੀ ਮੁਕਤਸਰ ਸਾਹਿਬ 3 ਜਨਵਰੀ (ਰਣਜੀਤ ਸਿੰਘ ਢਿੱਲੋਂ) - ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਅੱਜ ਦਫਤਰ ਸਕੱਤਰ ਪ੍ਰਗਟ ਸਿੰਘ ਮੀਆਂਵਿੰਡ ਦੇ ਦਸਤਖ਼ਤਾਂ ਹੇਠ ਜਾਰੀ ਸੂਚੀ ਅਨੁਸਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੇਵਾਦਾਰ ਤੇਜਿੰਦਰ ਸਿੰਘ ਢਿੱਲੋਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ 'ਅਜੀਤ' ਨਾਲ ਗੱਲਬਾਤ ਕਰਦਿਆਂ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।
;
;
;
;
;
;
;
;