JALANDHAR WEATHER

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਨਿਹੰਗ ਸਿੰਘ ਭਾਈਚਾਰੇ ਦੇ ਮੈਂਬਰਾਂ ਨਾਲ ਮੁਲਾਕਾਤ

ਚੰਡੀਗੜ੍ਹ, 3 ਜਨਵਰੀ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਿਹੰਗ ਸਿੰਘ ਭਾਈਚਾਰੇ ਦੇ ਮੈਂਬਰਾਂ ਨਾਲ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਮੁਲਾਕਾਤ ਕੀਤੀ।ਨਿਹੰਗ ਸਿੰਘਾਂ ਨੇ 25 ਨਵੰਬਰ ਨੂੰ ਆਯੋਜਿਤ 350ਵੇਂ ਸ਼ਹੀਦੀ ਦਿਵਸ ਸਮਾਰੋਹ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।ਇਸ ਮੌਕੇ ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਸਾਡੀ ਸਰਕਾਰ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨੂੰ ਨੌਕਰੀਆਂ ਦੇਣ ਦੇ ਪ੍ਰਬੰਧ ਕੀਤੇ ਹਨ... ਗੁਰੂਆਂ ਦੀ ਧਰਤੀ ਪੰਜਾਬ ਦੀ ਮੌਜੂਦਾ ਹਾਲਤ ਦੇਖ ਕੇ ਮੇਰਾ ਦਿਲ ਦੁਖੀ ਹੈ। ਪੰਜਾਬ, ਜੋ ਕਦੇ ਖੁਸ਼ਹਾਲ ਸੀ, ਹੁਣ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਹੈ। ਸਮਾਜ ਨਸ਼ਿਆਂ ਕਾਰਨ ਤਬਾਹ ਹੋ ਰਿਹਾ ਹੈ, ਉਦਯੋਗ ਬੰਦ ਹੋ ਰਹੇ ਹਨ, ਅਤੇ ਨੌਜਵਾਨਾਂ ਲਈ ਕੋਈ ਨੌਕਰੀਆਂ ਨਹੀਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ