ਦਿੱਲੀ : ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਦੋ ਅਫ਼ਰੀਕੀ ਨਾਗਰਿਕ ਗ੍ਰਿਫ਼ਤਾਰ
ਨਵੀਂ ਦਿੱਲੀ, 4 ਦਸੰਬਰ - ਦੱਖਣ-ਪੱਛਮੀ ਜ਼ਿਲ੍ਹੇ ਦੇ ਆਪ੍ਰੇਸ਼ਨ ਸੈੱਲ ਨੇ ਦੋ ਅਫ਼ਰੀਕੀ ਨਾਗਰਿਕਾਂ, (1) ਨਾਈਜੀਰੀਆ ਦੇ ਨਿਵਾਸੀ ਮਿਰਾਸੇਲ ਓਨੀਏਕਾ ਅਤੇ (2) ਨਾਈਜੀਰੀਆ ਦੇ ਨਿਵਾਸੀ ਮੋਸੇਸ ਚਿਨੋਸੋ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਵੈਧ ਵੀਜ਼ਾ ਦਸਤਾਵੇਜ਼ਾਂ ਤੋਂ ਬਿਨਾਂ ਭਾਰਤ ਵਿਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਪਾਏ ਗਏ ਸਨ। ਦਿੱਲੀ ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਦੇ ਦੇਸ਼ ਨਿਕਾਲੇ ਲਈ ਜ਼ਰੂਰੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਹੈ।
;
;
;
;
;
;
;
;